
Ferozepur 27 December 2022,(Sada Channel News):- ਫ਼ਿਰੋਜਪੁਰ ਦੇ ਹਲਕਾ ਜ਼ੀਰਾ ਦੀ ਸ਼ਰਾਬ ਫੈਕਟਰੀ (Zira Liquor Factory) ਦੇ ਬਾਹਰ ਕਰੀਬ ਪਿਛਲੇ ਪੰਜ ਮਹੀਨਿਆਂ ਤੋਂ ਲੋਕ ਧਰਨੇ ਤੇ ਬੈਠੇ ਹੋਏ ਹਨ,ਧਰਨਾਕਾਰੀਆਂ ਵਲੋਂ ਮੰਗ ਕੀਤੀ ਜਾ ਰਹੀ ਹੈ ਕਿ ਸ਼ਰਾਬ ਫੈਕਟਰੀ ਬੰਦ ਕੀਤੀ ਜਾਵੇ,ਜਿਸਨੂੰ ਲੈਕੇ ਬੀਤੇ ਦਿਨੀਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਵੀ ਸਾਂਝਾ ਮੋਰਚਾ ਜ਼ੀਰਾ ਦਾ ਸਾਥ ਦੇਣ ਦੀ ਗੱਲ ਆਖੀ ਗਈ ਸੀ,ਜਿਸ ਤੋਂ ਬਾਅਦ ਮੋਰਚੇ ਵਿੱਚ ਅਲੱਗ ਅਲੱਗ ਕਿਸਾਨ ਆਗੂ ਪਹੁੰਚ ਰਹੇ ਹਨ,ਇਸੇ ਦੇ ਤਹਿਤ ਅੱਜ ਕਿਸਾਨ ਆਗੂ ਰਾਕੇਸ਼ ਟਿਕੈਤ (Farmer Leader Rakesh Tikat) ਵੀ ਜੀਰਾ ਮੋਰਚੇ ਵਿੱਚ ਪਹੁੰਚੇ ਹਨ,ਇਸ ਦੌਰਾਨ ਰਾਕੇਸ਼ ਟਿਕੈਤ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਮੋਰਚੇ ਦੇ ਨਾਲ ਹਨ, ਉਨ੍ਹਾਂ ਕਿਹਾ ਫੈਕਟਰੀ ਬੰਦ ਕਰਨਾ ਕੋਈ ਹੱਲ ਨਹੀਂ ਬਲਕਿ ਫੈਕਟਰੀ ਵਿੱਚ ਟਰੀਟਮੈਂਟ ਪਲਾਂਟ ਲੱਗਣਾ ਚਾਹੀਦਾ ਹੈ ਅਤੇ ਇਸਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ,ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਮੋਰਚੇ ਲੋਕਾਂ ਨੂੰ ਵੱਧ ਤੋਂ ਵੱਧ ਮੋਰਚੇ ਦਾ ਸਾਥ ਦੇਣਾਂ ਚਾਹੀਦਾ ਹੈ।
