Punjab Weather News: ਮੌਸਮ ਵਿਭਾਗ ਨੇ 3 ਜਨਵਰੀ ਲਈ ਔਰੇਂਜ ਅਲਰਟ ਤੇ 4 ਤੋਂ 6 ਜਨਵਰੀ ਯੈਲੋ ਅਲਰਟ ਜਾਰੀ

0
58
Punjab Weather News: ਮੌਸਮ ਵਿਭਾਗ ਨੇ 3 ਜਨਵਰੀ ਲਈ ਔਰੇਂਜ ਅਲਰਟ ਤੇ 4 ਤੋਂ 6 ਜਨਵਰੀ ਯੈਲੋ ਅਲਰਟ ਜਾਰੀ

Sada Channel News:-

Chandigarh,(Sada Channel News):- Punjab Weather News: ਮੌਸਮ ਵਿਭਾਗ ਵੱਲੋਂ 6 ਜਨਵਰੀ ਤੱਕ ਸੰਘਣੀ ਧੁੰਦ ਤੇ ਸੀਤ ਲਹਿਰ ਚੱਲਣ ਦੀ ਪੇਸ਼ੀਨਗੋਈ ਕੀਤੀ ਗਈ ਹੈ,ਇਸ ਲਈ ਮੌਸਮ ਵਿਭਾਗ ਨੇ 3 ਜਨਵਰੀ ਲਈ ਔਰੇਂਜ ਅਲਰਟ ਤੇ 4 ਤੋਂ 6 ਜਨਵਰੀ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ,ਦਰਅਸਲ ਪੰਜਾਬ ਤੇ ਹਰਿਆਣਾ ਵਿੱਚ ਨਵਾਂ ਸਾਲ ਚੜ੍ਹਨ ਤੋਂ ਬਾਅਦ ਵੀ ਸੰਘਣੀ ਧੁੰਦ ਤੇ ਠੰਢ ਦਾ ਕਹਿਰ ਜਾਰੀ ਹੈ,ਅੱਜ ਸਵੇਰ ਤੋਂ ਪੈ ਰਹੀ ਸੰਘਣੀ ਧੁੰਦ ਤੇ ਠੰਢ ਕਾਰਨ ਜਨ ਜੀਵਨ ਪ੍ਰਭਾਵਿਤ ਰਿਹਾ।


ਪੰਜਾਬ ਵਿੱਚ ਬਠਿੰਡਾ ਸ਼ਹਿਰ ਸਭ ਤੋਂ ਠੰਢਾ ਰਿਹਾ ਹੈ,ਜਿਥੇ ਘੱਟ ਤੋਂ ਘੱਟ ਤਾਪਮਾਨ 0.4 ਡਿਗਰੀ ਸੈਲਸੀਅਸ ਦਰਜ ਕੀਤਾ ਹੈ,ਜੋ ਆਮ ਨਾਲੋਂ 4 ਡਿਗਰੀ ਸੈਲਸੀਅਸ ਘੱਟ ਰਿਹਾ ਹੈ,ਇਸੇ ਤਰ੍ਹਾਂ ਰਾਜਧਾਨੀ ਚੰਡੀਗੜ੍ਹ ਵਿੱਚ ਘੱਟ ਤੋਂ ਘੱਟ ਤਾਪਮਾਨ 5.7 ਡਿਗਰੀ ਸੈਲਸੀਅਸ, ਅੰਮਿ੍ਤਸਰ ਵਿੱਚ 3.4 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 4.1 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 5.8 ਡਿਗਰੀ ਸੈਲਸੀਅਸ, ਪਠਾਨਕੋਟ ਵਿੱਚ 3.4 ਡਿਗਰੀ ਸੈਲਸੀਅਸ, ਫਰੀਦਕੋਟ ਵਿੱਚ 2.2 ਡਿਗਰੀ ਸੈਲਸੀਅਸ, ਬਰਨਾਲਾ ਵਿੱਚ 2.1 ਡਿਗਰੀ ਸੈਲਸੀਅਸ ਦਰਜ ਕੀਤਾ ਹੈ,ਹਰਿਆਣਾ ਦੇ ਮੇਵਾਤ ਵਿੱਚ ਤਾਪਮਾਨ ਮਨਫ਼ੀ ਵਿੱਚ ਦਰਜ ਕੀਤਾ ਗਿਆ ਹੈ, ਜਿੱਥੇ ਘੱਟ ਤੋਂ ਘੱਟ ਤਾਪਮਾਨ ਮਨਫ਼ੀ 1.3 ਡਿਗਰੀ ਸੈਲਸੀਅਸ ਦਰਜ ਕੀਤਾ ਹੈ,ਅੰਬਾਲਾ ਵਿੱਚ ਤਾਪਮਾਨ 8 ਡਿਗਰੀ ਸੈਲਸੀਅਸ, ਹਿਸਾਰ ਵਿੱਚ 4.5 ਡਿਗਰੀ ਸੈਲਸੀਅਸ, ਕਰਨਾਲ ਵਿੱਚ 6.7 ਡਿਗਰੀ ਸੈਲਸੀਅਸ, ਮਹਿੰਦਰਗੜ੍ਹ ਵਿੱਚ 4.2 ਡਿਗਰੀ ਸੈਲਸੀਅਸ, ਸਿਰਸਾ ਵਿੱਚ 3.2 ਡਿਗਰੀ ਸੈਲਸੀਅਸ ਦਰਜ ਕੀਤਾ ਹੈ।

ਦੱਸ ਦਈਏ ਕਿ ਮੌਸਮ ਵਿਭਾਗ ਧੁੰਦ ਨੂੰ ਲੈ ਕੇ ਵਾਰ-ਵਾਰ ਚੇਤਾਵਨੀਆਂ ਜਾਰੀ ਕਰ ਰਿਹਾ ਹੈ,ਪੰਜਾਬ ਦਾ ਵੱਡਾ ਹਿੱਸਾ ਅੱਜ ਸਵੇਰੇ 2 ਵਜੇ ਤੋਂ ਹੀ ਧੁੰਦ ਦੀ ਲਪੇਟ ‘ਚ ਹੈ,ਮੌਸਮ ਵਿਭਾਗ ਨੇ ਸਵੇਰੇ 7 ਵਜੇ ਸੈਟੇਲਾਈਟ ਚਿੱਤਰ ਜਾਰੀ ਕਰਕੇ ਲੋਕਾਂ ਨੂੰ ਸੀਤ ਲਹਿਰ ਤੇ ਧੁੰਦ ਬਾਰੇ ਸੁਚੇਤ ਕੀਤਾ,ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਆਉਣ ਵਾਲੇ 4 ਦਿਨਾਂ ਤੱਕ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੀ ਚੇਤਾਵਨੀ ਜਾਰੀ ਕੀਤੀ ਹੈ,ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਅਨੁਸਾਰ ਪੰਜਾਬ ਦਾ ਮਾਝਾ ਤੇ ਦੋਆਬਾ ਧੁੰਦ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੈ,ਧੁੰਦ ਕਾਰਨ ਅੰਮ੍ਰਿਤਸਰ-ਚੰਡੀਗੜ੍ਹ ਤੇ ਅੰਮ੍ਰਿਤਸਰ-ਦਿੱਲੀ ਮਾਰਗ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋ ਰਹੇ ਹਨ,ਪੰਜਾਬ ਸਰਕਾਰ ਨੇ ਵੀ ਮੌਸਮ ਵਿਭਾਗ ਦੀ ਚਿਤਾਵਨੀ ਦੇ ਮੱਦੇਨਜ਼ਰ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਦੀਆਂ ਛੁੱਟੀਆਂ 8 ਜਨਵਰੀ ਤੱਕ ਵਧਾ ਦਿੱਤੀਆਂ ਹਨ।

LEAVE A REPLY

Please enter your comment!
Please enter your name here