
AMRITSAR SAHIB,(Sada Channel News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਦੇ ਸ਼੍ਰੋਮਣੀ ਕਮੇਟੀ ਦੀਆਂ ਗੋਲਕਾਂ ਸਬੰਧੀ ਬਿਆਨ ਨੂੰ ਲੈ ਕੇ ਦੇ ਮੈਂਬਰਾਂ ਵਿੱਚ ਰੋਸ ਹੈ,ਅੱਜ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਗੁਰਦਾਸਪੁਰ ਦੇ ਏਡੀਸੀ ਨੂੰ ਮੰਗ ਪੱਤਰ ਸੌਂਪਿਆ,ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਨੇ ਕਿਹਾ ਕਿ ਆਪਣੇ ਇਸ ਅਪਮਾਨਜਨਕ ਬਿਆਨ ‘ਤੇ ਮੁੱਖ ਮੰਤਰੀ ਮੁਆਫ਼ੀ ਮੰਗਣ,ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਸ਼੍ਰੀ ਅਕਾਲ ਤਖਤ ਸਾਹਿਬ (Shri Akal Takht Sahib) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Jathedar Giani Harpreet Singh) ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਲਬ ਕਰਨ ਦੀ ਅਪੀਲ ਕੀਤੀ ਹੈ।
ਦੱਸ ਦਈਏ ਕਿ ਲੰਘੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਦੀਆਂ ਗੋਲਕਾਂ ਵਿੱਚ ਪੈਸੇ ਪਾਉਣ ਤੋਂ ਰੋਕਣ ਵਾਲਾ ਬਿਆਨ ਦਿੱਤਾ ਸੀ,ਇਸ ਮਗਰੋਂ ਸ਼੍ਰੋਮਣੀ ਕਮੇਟੀ ਲਗਾਤਾਰ ਦਾ ਮੁੱਖ ਮੰਤਰੀ ਦੇ ਬਿਆਨ ਦਾ ਵਿਰੋਧ ਕਰ ਰਹੀ ਹੈ,ਦੂਜੇ ਪਾਸੇ ਆਮ ਆਦਮੀ ਪਾਰਟੀ ਸੀਐਮ ਭਗਵੰਤ ਮਾਨ ਦੇ ਬਿਆਨ ਨੂੰ ਜਾਇਜ਼ ਠਹਿਰਾ ਰਹੀ ਹੈ,ਇਸ ਬਾਰੇ ਬੁੱਧਵਾਰ ਨੂੰ ਜਦੋਂ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਗੱਲ ਕੀਤਾ ਤਾਂ ਉਨ੍ਹਾਂ ਨੇ ਕਿਹਾ ਕਿ ਜੋ ਬੀਤੇ ਦਿਨ ਪੰਜਾਬ ਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਵੱਲੋਂ ਸੰਗਤ ਨੂੰ ਗੋਲਕਾਂ ਵਿੱਚ ਪੈਸੇ ਪਾਉਣ ਤੋਂ ਰੋਕਣ ਵਾਲਾ ਬਿਆਨ ਬਿਲਕੁਲ ਸਹੀ ਹੈ ਤੇ ਮੈਂ ਉਸ ਨਾਲ ਸਹਿਮਤ ਹਾਂ।
