

Patiala,(Sada Channel News):- ਮੁੱਖ ਮੰਤਰੀ ਭਗਵੰਤ ਮਾਨ ਗੁਰਦਵਾਰਿਆਂ ’ਚ ਰੱਖੀਆਂ ਗੋਲਕਾਂ ਬਾਰੇ ਬਿਆਨ ਦੇ ਕੇ ਘਿਰ ਗਏ ਹਨ,ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ,ਵੀਰਵਾਰ ਨੂੰ ਪੰਜਾਬ ਭਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਤੇ ਮੁਲਾਜ਼ਮਾਂ ਨੇ ਡੀਸੀ ਦਫਤਰ ਰਾਹੀਂ ਮੰਗ ਪੱਤਰ ਸੌਂਪਿਆ,ਸ਼੍ਰੋਮਣੀ ਕਮੇਟੀ ਨੇ ਮੁਆਫ਼ੀ ਨਾ ਮੰਗਣ ਦੀ ਸੂਰਤ ’ਚ ਜਿੱਥੇ ਮੁੱਖ ਮੰਤਰੀ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ, ਉੱਥੇ ਹੀ ਸੰਘਰਸ਼ ਉਲੀਕਣ ਦੀ ਚਿਤਾਵਨੀ ਵੀ ਦਿੱਤੀ ਗਈ,ਦਰਅਸਲ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਨੂੰ ਘੇਰਦਿਆਂ ਕਿਹਾ ਸੀ ਕਿ ਗੁਰੂਘਰਾਂ ਦੀਆਂ ਗੋਲਕਾਂ ਦੀ ਮਾਇਆ ਦਾ ਗਲਤ ਇਸਤੇਮਾਲ ਹੁੰਦਾ ਹੈ,ਉਨ੍ਹਾਂ ਨੂੰ ਸੰਗਤਾਂ ਨੂੰ ਗੋਲਕਾਂ ਵਿੱਚ ਪੈਸੇ ਨਾ ਪਾਉਣ ਲਈ ਕਿਹਾ ਸੀ,ਬੇਸ਼ੱਕ ਉਨ੍ਹਾਂ ਦਾ ਇਸ਼ਾਰਾ ਸ਼੍ਰੋਮਣੀ ਅਕਾਲੀ ਦਲ ਦੇ ਸ਼੍ਰੋਮਣੀ ਕਮੇਟੀ ਉੱਪਰ ਕਬਜ਼ੇ ਵੱਲ ਸੀ ਪਰ ਹੁਣ ਇਸ ਨੂੰ ਧਾਰਮਿਕ ਮਸਲੇ ਦੀ ਰੰਗਤ ਦਿੱਤੀ ਜਾ ਰਹੀ ਹੈ
ਹਾਸਲ ਜਾਣਕਾਰੀ ਮੁਤਾਬਕ ਗੁਰਦਵਾਰਿਆਂ ’ਚ ਰੱਖੀਆਂ ਗੋਲਕਾਂ ’ਤੇ ਗੁਰਦਵਾਰਿਆਂ ’ਚ ਰੱਖੀਆਂ ਗੋਲਕਾਂ ਟਿੱਪਣੀ ਕਰਨ ਦੇ ਦੋਸ਼ ਲਾਉਂਦਿਆਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਤੇ ਮੁਲਾਜ਼ਮਾਂ ਨੇ ਪਟਿਆਲਾ ਦੇ ਡੀਸੀ ਦਫਤਰ ਰਾਹੀਂ ਮੰਗ ਪੱਤਰ ਸੌਂਪਿਆ,ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਨੂੰ ਅਜਿਹੀ ਬਿਆਨਬਾਜ਼ੀ ਸਬੰਧੀ ਮੁਆਫੀ ਮੰਗਣੀ ਚਾਹੀਦੀ ਹੈ,ਸ਼੍ਰੋਮਣੀ ਕਮੇਟੀ ਨੇ ਮੁਆਫ਼ੀ ਨਾ ਮੰਗਣ ਦੀ ਸੂਰਤ ’ਚ ਜਿੱਥੇ ਮੁੱਖ ਮੰਤਰੀ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਗਈ, ਉੱਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਸੰਘਰਸ਼ ਉਲੀਕਣ ਦੀ ਚਿਤਾਵਨੀ ਵੀ ਦਿਤੀ ਗਈ,ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਜਸਮੇਰ ਸਿੰਘ ਲਾਛੜੂ ਤੇ ਕੁਲਦੀਪ ਸਿੰਘ ਟੌਹੜਾ ਸਮੇਤ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਗੁਰਦਵਾਰਾ ਦੂਖਨਿਵਾਰਨ ਸਾਹਿਬ ਪਟਿਆਲਾ ਵਿੱਚ ਇਕੱਠੇ ਹੋਏ,ਇਸ ਦੌਰਾਨ ਮਤਾ ਪਾਸ ਕਰਕੇ ਮੁੱਖ ਮੰਤਰੀ ਦੇ ਬਿਆਨ ਦੀ ਆਲੋਚਨਾ ਕੀਤੀ,ਮਗਰੋਂ ਇੱਥੋਂ ਕਾਫਲੇ ਦੇ ਰੂਪ ‘ਚ ਰਵਾਨਾ ਹੋਏ ਜਥੇ ਨੇ ਡਿਪਟੀ ਕਮਿਸ਼ਨਰ ਦਫਤਰ ਪਹੁੰਚ ਕੇ ਏਡੀਸੀ ਗੁਰਪ੍ਰੀਤ ਥਿੰਦ ਨੂੰ ਮੰਗ ਪੱਤਰ ਸੌਂਪਦਿਆਂ,ਇਸ ਸਬੰਧੀ ਮੁੱਖ ਮੰਤਰੀ ਖਿਲਾਫ਼ ਕਾਰਵਾਈ ਮੰਗੀ।
