ਪੰਜਾਬ ਕੈਬਨਿਟ ਦਾ ਅਹਿਮ ਫੈਸਲੇ,Milkfed ਤੇ Milk Unions ‘ਚ ਗਰੁੱਪ ਸੀ ਤੇ ਡੀ ਦੀਆਂ 500 ਅਸਾਮੀਆਂ ਭਰਨ ਲਈ ਹਰੀ ਝੰਡੀ

0
230
ਪੰਜਾਬ ਕੈਬਨਿਟ ਦਾ ਅਹਿਮ ਫੈਸਲੇ,Milkfed ਤੇ Milk Unions 'ਚ ਗਰੁੱਪ ਸੀ ਤੇ ਡੀ ਦੀਆਂ 500 ਅਸਾਮੀਆਂ ਭਰਨ ਲਈ ਹਰੀ ਝੰਡੀ

SADA CHANNEL NEWS:-

CHANDIGARH,(SADA CHANNEL NEWS):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਮਿਲਕਫੈੱਡ ਤੇ ਇਸ ਨਾਲ ਸਬੰਧਤ ਮਿਲਕ ਯੂਨੀਅਨਾਂ ਵਿਚ ਗਰੁੱਪ ਸੀ ਤੇ ਡੀ ਦੀਆਂ 500 ਅਸਾਮੀਆਂ ਸਿੱਧੀ ਭਰਤੀ ਰਾਹੀਂ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ,ਇਹ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਚ ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ,ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਭਰਤੀ ਦਾ ਫੈਸਲਾ ਸਟਾਫ ਦੀ ਕਮੀ ਦੂਰ ਕਰਨ ਦੇ ਮਕਸਦ ਨਾਲ ਲਿਆ ਗਿਆ ਹੈ ਤਾਂ ਕਿ ਮਿਲਕਫੈੱਡ ਤੇ ਇਸ ਨਾਲ ਸਬੰਧਤ ਮਿਲਕ ਯੂਨੀਅਨਾਂ ਦੇ ਕੰਮਕਾਜ ਨੂੰ ਹੋਰ ਵਧੇਰੇ ਸੁਚਾਰੂ ਬਣਾਇਆ ਜਾ ਸਕੇ,ਇਸ ਕਦਮ ਨਾਲ ਦੁੱਧ ਉਤਪਾਦਕਾਂ ਤੇ ਕਿਸਾਨਾਂ ਨੂੰ ਲਾਭ ਹੋਵੇਗਾ ਕਿਉਂ ਜੋ ਇਸ ਨਾਲ ਦੁੱਧ ਤੋਂ ਹੋਰ ਵਸਤਾਂ ਤਿਆਰ ਕਰਨ ਦੇ ਨਾਲ-ਨਾਲ ਉਤਪਾਦਨ ਦੀ ਪ੍ਰਭਾਵੀ ਮਾਰਕੀਟਿੰਗ ਰਾਹੀਂ ਦੁੱਧ ਮਾਰਕੀਟ ਨੂੰ ਹੋਰ ਵਧੇਰੇ ਅਸਰਦਾਰ ਬਣਾਇਆ ਜਾ ਸਕੇਗਾ,ਇਸੇ ਤਰ੍ਹਾਂ ਇਸ ਨਾਲ ਦੁੱਧ ਤੇ ਮਿਲਕਫੈੱਡ ਵੱਲੋਂ ਦੁੱਧ ਤੋਂ ਤਿਆਰ ਹੁੰਦੀਆਂ ਵਸਤਾਂ ਦੀ ਗੁਣਵੱਤਾ ਸੁਧਾਰਨ ਨਾਲ ਖਪਤਕਾਰਾਂ ਨੂੰ ਵੱਡੀ ਸਹੂਲਤ ਮਿਲੇਗੀ।

LEAVE A REPLY

Please enter your comment!
Please enter your name here