

Sada Channel News:- 29 ਜਨਵਰੀ ਨੂੰ ਪੰਜਾਬ ਭਰ ’ਚ ਤਿੰਨ ਘੰਟਿਆਂ ਲਈ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ,ਇਸ ਤੋਂ ਸਪਸ਼ਟ ਹੋ ਗਿਆ ਹੈ ਕਿ ਪੰਜਾਬ ਅੰਦਰ ਕਿਸਾਨ ਅੰਦਲੋਨ ਹੋਰ ਤੇਜ਼ ਹੋਏਗਾ ਜਿਸ ਨਾਲ ਭਗਵੰਤ ਮਾਨ ਸਰਕਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ,ਪੰਜਾਬ ਅੰਦਰ ਟੌਲ ਪਲਾਜ਼ਿਆਂ (Toll Plazas) ਉੱਪਰ ਧਰਨਿਆਂ ਮਗਰੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਵੱਡਾ ਐਲਾਨ ਕੀਤਾ ਹੈ,ਕਿਸਾਨ ਆਗੂਆਂ ਨੇ ਦੱਸਿਆ ਕਿ ਗੁਰਦਾਸਪੁਰ ਰੇਲਵੇ ਟਰੈਕ (Gurdaspur Railway Track) ’ਤੇ ਧਰਨਾ ਜਾਰੀ ਰਹੇਗਾ ਜਦਕਿ ਬਾਕੀ ਪੰਜਾਬ ਵਿੱਚ ਧਰਨੇ ਚੁੱਕ ਦਿੱਤੇ ਜਾਣਗੇ,ਉਨ੍ਹਾਂ ਦੱਸਿਆ ਕਿ 11 ਜਨਵਰੀ ਨੂੰ ਜ਼ੀਰਾ ਸ਼ਰਾਬ ਫੈਕਟਰੀ (Zeera Liquor Factory) ਦੇ ਚੱਲ ਰਹੇ ਘੋਲ ਦੀ ਹਮਾਇਤ ਵਿੱਚ ਪ੍ਰਦੂਸ਼ਣ ਕੰਟਰੋਲ ਬੋਰਡ (Pollution Control Board) ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ (Kisan Mazdoor Struggle Committee Punjab) ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਦਿੱਲੀ ਮੋਰਚੇ ਦੀਆਂ ਬਾਕੀ ਰਹਿੰਦੀਆਂ ਮੰਗਾਂ ਮਨਵਾਉਣ ਤੇ 29 ਜਨਵਰੀ 2021 ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ ’ਤੇ ਭਾਜਪਾ ਆਗੂਆਂ ਵੱਲੋਂ ਹਮਲਾ ਕਰਵਾਉਣ ਦੇ ਦੋਸ਼ ਹੇਠ ਕੇਸ ਦਰਜ ਕਰਵਾਉਣ ਲਈ 26 ਜਨਵਰੀ ਨੂੰ ਜ਼ਿਲ੍ਹਾ ਕੇਂਦਰਾਂ ’ਤੇ ਕਾਨਫਰੰਸਾਂ ਕੀਤੀਆਂ ਜਾਣਗੀਆਂ,ਇਸੇ ਤਰ੍ਹਾਂ 29 ਜਨਵਰੀ ਨੂੰ ਪੰਜਾਬ ਭਰ ’ਚ ਤਿੰਨ ਘੰਟਿਆਂ ਲਈ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ।
