ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਾਈਕੋਰਟ ਤੋਂ ਰਾਹਤ

0
140
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਾਈਕੋਰਟ ਤੋਂ ਰਾਹਤ

SADA CHANNEL NEWS:-

MOHLAI,(SADA CHANNEL NEWS):- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Former Chief Minister of Punjab Charanjit Singh Channi) ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab And Haryana High Court) ਤੋਂ ਰਾਹਤ ਮਿਲੀ ਹੈ,ਹਾਈਕੋਰਟ ਨੇ ਮਾਨਸਾ ਅਦਾਲਤ ਦੀ ਕਾਰਵਾਈ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ,ਚੰਨੀ ਨੇ 12 ਜਨਵਰੀ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਹੋਣਾ ਸੀ,ਮਾਨਸਾ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੰਮਨ ਜਾਰੀ ਕੀਤਾ ਹੈ,ਪੁਲਿਸ (Police) ਨੂੰ ਚੰਨੀ ਤੋਂ ਸੰਮਨ ਵੀ ਮਿਲੇ ਸਨ।

ਦੱਸ ਦਈਏ ਕਿ ਅਮਰੀਕਾ ਤੋਂ ਪਰਤਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Late Punjabi Singer Sidhu Moosewala) ਦੇ ਘਰ ਰਾਤ ਕੱਟੀ ਸੀ,ਇਸ ਤੋਂ ਬਾਅਦ ਜਦੋਂ ਉਹ ਘਰ ਪਰਤੇ ਤਾਂ ਪੁਲਿਸ ਨੇ ਉਹਨਾਂ ਨੂੰ ਸੰਮਨ ਦਿੱਤੇ,ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਠ ਮਹੀਨੇ ਵਿਦੇਸ਼ ਰਹਿਣ ਤੋਂ ਬਾਅਦ ਪੰਜਾਬ ਪਰਤੇ ਹਨ,ਉਹ ਪੀਐਚਡੀ ਦੀ ਪੜ੍ਹਾਈ ਅਤੇ ਅੱਖਾਂ ਦੇ ਇਲਾਜ ਲਈ ਵਿਦੇਸ਼ ਗਏ ਸਨ,ਵਤਨ ਪਰਤਣ ‘ਤੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਨਵੀਂ ਦਿੱਲੀ ‘ਚ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਹਿਮਾਚਲ ਪ੍ਰਦੇਸ਼ (Himachal Pradesh) ‘ਚ ਪਾਰਟੀ ਦੀ ਜਿੱਤ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ,ਇਸ ਤੋਂ ਬਾਅਦ ਚੰਨੀ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਕਈ ਸੀਨੀਅਰ ਨੇਤਾਵਾਂ ਨਾਲ ਵੀ ਮੁਲਾਕਾਤ ਕੀਤੀ। 

ਵਿਧਾਨ ਸਭਾ ਚੋਣਾਂ ਵਿਚ ਕਰਾਰੀ ਹਾਰ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਸਿਆਸਤ ਤੋਂ ਦੂਰੀ ਬਣਾ ਕੇ ਵਿਦੇਸ਼ ਚਲੇ ਗਏ ਸਨ,ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਚਰਨਜੀਤ ਚੰਨੀ ‘ਤੇ ਬਤੌਰ ਮੁੱਖ ਮੰਤਰੀ ਕਈ ਗਲਤ ਫਾਈਲਾਂ ਪਾਸ ਕਰਨ ਦਾ ਦੋਸ਼ ਲਗਾਇਆ ਹੈ,ਹਾਲਾਂਕਿ ਚੰਨੀ ਨੇ ਇਨ੍ਹਾਂ ਦੋਸ਼ਾਂ ਦਾ ਜਵਾਬ ਵਿਦੇਸ਼ ‘ਚ ਹੀ ਦਿੱਤਾ ਹੈ,ਉਹਨਾਂ ਨੇ ਕਿਹਾ ਸੀ ਕਿ ਕੋਈ ਵੀ ਵਿਅਕਤੀ ਕਿਸੇ ਵੀ ਸਮੇਂ ਉਹਨਾਂ ਦੇ ਮੋਬਾਈਲ ਨੰਬਰ ‘ਤੇ ਸੰਪਰਕ ਕਰ ਸਕਦਾ ਹੈ ਅਤੇ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ,ਗਲਤ ਫਾਈਲਾਂ ਪਾਸ ਕਰਨ ਦੇ ਦੋਸ਼ਾਂ ਨੂੰ ਨਕਾਰਦਿਆਂ ਚੰਨੀ ਨੇ ਕਿਹਾ ਸੀ ਕਿ ਉਨ੍ਹਾਂ ਕੋਲ ਹਰ ਤਰ੍ਹਾਂ ਦਾ ਰਿਕਾਰਡ ਮੌਜੂਦ ਹੈ। 

LEAVE A REPLY

Please enter your comment!
Please enter your name here