ਸਿੱਖਿਆ, ਸਿਹਤ ਅਤੇ ਰੁਜ਼ਗਾਰ ਖੇਤਰ ‘ਚ ਵੱਡੇ ਸੁਧਾਰ ਲਿਆਂਦੇ ਜਾਣਗੇ: CM ਭਗਵੰਤ ਮਾਨ

0
13
ਸਿੱਖਿਆ, ਸਿਹਤ ਅਤੇ ਰੁਜ਼ਗਾਰ ਖੇਤਰ ‘ਚ ਵੱਡੇ ਸੁਧਾਰ ਲਿਆਂਦੇ ਜਾਣਗੇ: CM ਭਗਵੰਤ ਮਾਨ

Sada Channel News:-

ਕੁਰਾਲੀ (ਐਸ.ਏ.ਐਸ. ਨਗਰ, ਮੁਹਾਲੀ) 14 ਜਨਵਰੀ 2023,(Sada Channel News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿੱਚ ਸਿੱਖਿਆ (Education), ਸਿਹਤ (Health) ਅਤੇ ਰੁਜ਼ਗਾਰ (Employment) ਦੇ ਖੇਤਰ ਦੀ ਮੁਕੰਮਲ ਕਾਇਆਕਲਪ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਲੋਕ ਭਲਾਈ ਨਾਲ ਜੁੜੇ ਕਾਰਜਾਂ ਵਿਚ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਸਥਾਨਕ ਸਿਹਤ ਕੇਂਦਰ ਦਾ ਅਚਨਚੇਤੀ ਦੌਰਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਇਨ੍ਹਾਂ ਖੇਤਰਾਂ ਦੀ ਸੁਰਜੀਤੀ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੱਧ ਤੋਂ ਵੱਧ ਲੋਕ ਇਸ ਦਾ ਫਾਇਦਾ ਲੈ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿਉਂਕਿ ਇਹ ਖੇਤਰ ਸਿੱਧੇ ਤੌਰ ‘ਤੇ ਲੋਕ ਭਲਾਈ ਨਾਲ ਜੁੜੇ ਹੋਏ ਹਨ।

ਅੱਜ ਦੇ ਦੌਰੇ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਅਚਨਚੇਤੀ ਦੌਰਿਆਂ ਦਾ ਮਕਸਦ ਨੁਕਸ ਕੱਢਣਾ ਨਹੀਂ ਹੈ ਸਗੋਂ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਦਾ ਸਪੱਸ਼ਟ ਉਦੇਸ਼ ਮਿਆਰੀ ਸਿਹਤ (Health) ਸੇਵਾਵਾਂ ਪ੍ਰਦਾਨ ਕਰਨ ਲਈ ਹੇਠਲੇ ਪੱਧਰ ‘ਤੇ ਮੌਜੂਦ ਵਿਵਸਥਾ ਦਾ ਪਤਾ ਲਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਵੀ ਸਰਕਾਰ ਨੇ ਇਨ੍ਹਾਂ ਖੇਤਰਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਿਸ ਕਾਰਨ ਸੂਬਾ ਇਨ੍ਹਾਂ ਖੇਤਰਾਂ ਵਿੱਚ ਪਛੜ ਗਿਆ।

LEAVE A REPLY

Please enter your comment!
Please enter your name here