
Chandigarh, January 16 (Sada Channel News):- ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਜ ਕੁਮਾਰ (Punjab University Vice Chancellor Prof. Raj Kumar) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ,ਜੇ ਪਾਸੇ ਜਾਣਕਾਰੀ ਅਨੁਸਾਰ ਯੂਨੀਵਰਸਿਟੀ ਦੇ ਚਾਂਸਲਰ ਅਤੇ ਉਪਰਾਸ਼ਟਰਪਤੀ ਜਗਦੀਪ ਧਨਖੜ ਨੇ ਵੀਸੀ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ,ਦੱਸ ਦੇਈਏ ਕਿ ਪ੍ਰੋਫੈਸਰ ਰਾਜ ਕੁਮਾਰ ਨੂੰ ਸਾਲ 2018 ਵਿੱਚ ਪੰਜਾਬ ਯੂਨੀਵਰਸਿਟੀ (Punjab University) ਵਿੱਚ ਵੀਸੀ ਵਜੋਂ ਨਿਯੁਕਤ ਕੀਤਾ ਗਿਆ ਸੀ,ਇਸ ਤੋਂ ਬਾਅਦ ਉਨ੍ਹਾਂ ਨੂੰ ਸਾਲ 2021 ‘ਚ ਐਕਸਟੈਂਸ਼ਨ ਦਿੱਤਾ ਗਿਆ,ਅਜੇ ਉਨ੍ਹਾਂ ਦੇ ਕਾਰਜਕਾਲ ਦਾ ਕਰੀਬ ਡੇਢ ਸਾਲ ਬਾਕੀ ਸੀ,ਇਸ ਦੌਰਾਨ ਉਨ੍ਹਾਂ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ।

