ਮਾਪਿਆਂ ਦਾ ਇਕਲੌਤਾ ਪੁੱਤਰ ਨਸ਼ੇ ਦੀ ਓਵਰਡੋਜ਼ ਕਾਰਨ 15 ਸਾਲਾ ਲੜਕੇ ਦੀ ਮੌਤ

0
116
ਮਾਪਿਆਂ ਦਾ ਇਕਲੌਤਾ ਪੁੱਤਰ ਨਸ਼ੇ ਦੀ ਓਵਰਡੋਜ਼ ਕਾਰਨ 15 ਸਾਲਾ ਲੜਕੇ ਦੀ ਮੌਤ

Sada Channel News:-

Tarn Tarn, 17 January 2023,(Sada Channel News):- ਜਿਲ੍ਹਾ ਤਰਨ ਤਾਰਨ ਦੇ ਥਾਣਾ ਵੈਰੋਵਾਲ (Police Station Vairowal) ਅਧੀਨ ਪੈਂਦੇ ਪਿੰਡ ਅੱਲੋਵਾਲ ਵਿਖੇ ਨਸ਼ੇ ਦੀ ਓਵਰਡੋਜ਼ (Drug Overdose) ਨਾਲ ਅਰਸ਼ਪ੍ਰੀਤ ਸਿੰਘ ਪੁੱਤਰ ਪਲਵਿੰਦਰ ਸਿੰਘ 15 ਸਾਲ ਲੜਕੇ ਦੀ ਨਸ਼ੇ ਦੀ ਓਵਰਡੋਜ਼ ਕਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਅਰਸ਼ਪ੍ਰੀਤ ਸਿੰਘ ਪਿਛਲੇ ਕੁਝ ਸਮੇਂ ਤੋਂ ਨਸ਼ੇ ਦੇ ਆਦਿ ਹੋ ਗਿਆ ਸੀ ਬੀਤੇ ਕੱਲ ਉਹ ਘਰੋਂ ਕਿਸੇ ਘਰੇਲੂ ਕੰਮ ਲਈ ਬਾਹਰ ਗਿਆ ਸੀ।

ਅਤੇ ਪਤਾ ਉਸਨੇ ਆਪਣੇ ਦੋਸਤ ਨਾਲ ਮਿਲ ਕੇ ਨਸ਼ਾ ਖਰੀਦ ਕੇ ਟੀਕਾ ਲਗਾ ਲਿਆ ਅਤੇ ਉਸਦੀ ਹਾਲਤ ਖ਼ਰਾਬ ਹੋ ਗਈ ਅਤੇ ਉਸਦੇ ਦੋਸਤ ਵਲੋ ਪਰਿਵਾਰਿਕ ਮੈਂਬਰਾ ਨੂੰ ਫੋਨ ਕਰ ਸੂਚਿਤ ਕੀਤਾ ਗਿਆ ਅਤੇ ਅਰਸ਼ਪ੍ਰੀਤ ਨੂੰ ਡਾਕਟਰ ਕੋਲ ਲੈ ਜਾਇਆ ਗਿਆ ਅਤੇ ਓਥੋਂ ਹਾਲਤ ਜਿਆਦਾ ਵਿਗੜਨ ਕਾਰਨ ਅੰਮ੍ਰਿਤਸਰ ਹਸਪਤਾਲ ਭੇਜਿਆਂ ਗਿਆ ਜਿੱਥੇ ਉਸਦੀ ਮੌਤ ਹੋ ਗਈ,ਪਰਿਵਾਰਕ ਮੈਬਰਾਂ ਨੇ ਇਲਾਕੇ ਵਿਚ ਸ਼ਰੇਆਮ ਵਿਕਰੀ ਦੇ ਵੀ ਸਰਕਾਰ ਅਤੇ ਪ੍ਰਸ਼ਾਸਨ ਤੇ ਸਵਾਲ ਚੁੱਕੇ, ਲਾਸ਼ ਨੂੰ ਪੋਸਟਮਾਡਮ ਲਈ ਤਰਨ ਤਾਰਨ ਦੇ ਸਰਕਾਰੀ ਹਸਪਤਾਲ ਲੈ ਜਾਇਆ ਗਿਆ ਹੈ।

LEAVE A REPLY

Please enter your comment!
Please enter your name here