ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ,ਪੰਜਾਬ ‘ਚ ਬਣੇਗੀ ਫਿਲਮ ਸਿਟੀ

0
10
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ,ਪੰਜਾਬ ‘ਚ ਬਣੇਗੀ ਫਿਲਮ ਸਿਟੀ

SADA CHANNEL NEWS:-

CHANDIGARH,(SADA CHANNEL NEWS):- ਪੰਜਾਬ ਵਿਚ ਫਿਲਮ ਸਿਟੀ (Film City) ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੋ ਦਿਨਾਂ ਦੌਰੇ ‘ਤੇ ਮੁੰਬਈ ਪਹੁੰਚੇ ਹਨ,ਉਹ ਮਿਸ਼ਨ ਇਨਵੈਸਟਮੈਂਟ (Mission Investment) ਕਰਕੇ ਮੁੰਬਈ ਗਏ ਹਨ,ਇਸ ਦੌਰਾਨ CM ਮਾਨ ਨੇ ਪੰਜਾਬ ਵਿੱਚ ਫਿਲਮ ਇੰਡਸਟਰੀ ਨੂੰ ਪ੍ਰਫੁੱਲਤ ਕਰਨ ਲਈ ਇੱਕ ਅਹਿਮ ਐਲਾਨ ਕੀਤਾ ਹੈ,ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਫਿਲਮ ਸਿਟੀ ਬਣਾਈ ਜਾਵੇਗੀ,ਮੁੱਖ ਮੰਤਰੀ ਮਾਨ (Chief Minister Mann) ਨੇ ਕਿਹਾ ਕਿ ਪੰਜਾਬ ਨਾਲ ਸਬੰਧਤ ਵਿਸ਼ਿਆਂ ‘ਤੇ ਬਾਲੀਵੁੱਡ ਫਿਲਮਾਂ ਬਣਦੀਆਂ ਹਨ ਅਤੇ ਕਈ ਬਾਲੀਵੁੱਡ ਫਿਲਮਾਂ ਦੀ ਸ਼ੂਟਿੰਗ ਪੰਜਾਬ ‘ਚ ਕੀਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਪਾਲੀਵੁੱਡ ਇੱਕ ਵੱਡੀ ਇੰਡਸਟਰੀ ਹੈ,ਉਹ ਬਾਲੀਵੁੱਡ ਅਤੇ ਪਾਲੀਵੁੱਡ ਨੂੰ ਆਪਸ ‘ਚ ਮਿਲਾਉਣਗੇ,ਇਸ ਨਾਲ ਸਥਾਨਕ ਕਲਾਕਾਰਾਂ ਨੂੰ ਕੰਮ ਮਿਲੇਗਾ ਅਤੇ ਸਰਕਾਰ ਨੂੰ ਵੀ ਫਾਇਦਾ ਹੋਵੇਗਾ,ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਪੁਰਾਣੇ ਦਿਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਮੁੰਬਈ ਨਾਲ ਉਨ੍ਹਾਂ ਦੀਆਂ ਕਈ ਯਾਦਾਂ ਜੁੜੀਆਂ ਹੋਈਆਂ ਹਨ,ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਨਹੀਂ ਸਗੋਂ ਦੁੱਖਾਂ ਦੇ ਮੰਤਰੀ ਹਨ,ਲੋਕਾਂ ਦੇ ਦੁੱਖਾਂ ਨੂੰ ਦੂਰ ਕਰਨ ਲਈ ਉਹ CM ਬਣਾਏ ਗਏ ਹਨ।

LEAVE A REPLY

Please enter your comment!
Please enter your name here