

NEW DELHI,(SADA CHANNEL NEWS):- ਪੰਜਾਬ ਤੋਂ ਆਮ ਆਦਮੀ ਪਾਰਟੀ (Aam Aadmi Party) ਦੇ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਦੀ ਵੱਡੀ ਪ੍ਰਾਪਤੀ ਹਾਸਲ ਹੋਈ ਹੈ,ਜਿਸ ਨਾਲ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਹੋਇਆ ਹੈ,ਰਾਘਵ ਚੱਢਾ ਨੂੰ ਯੂਕੇ ਦੀ ਸੰਸਦ ਵਿੱਚ ‘ਇੰਡੀਆ ਯੂਕੇ ਆਊਟਸਟੈਂਡਿੰਗ ਆਨਰ ਐਵਾਰਡ’ (India UK Outstanding Honor Award) ਨਾਲ ਸਨਮਾਨਿਤ ਕੀਤਾ ਜਾਵੇਗਾ,ਰਾਘਵ ਚੱਢਾ (Raghav Chadha) ਨੂੰ ਸਰਕਾਰ, ਰਾਜਨੀਤੀ, ਕਾਨੂੰਨ ਅਤੇ ਸਮਾਜ ਸ਼੍ਰੇਣੀ ਲਈ ਉੱਤਮ ਪ੍ਰਾਪਤੀਕਰਤਾ ਵਜੋਂ ਚੁਣਿਆ ਗਿਆ ਹੈ,ਯੂਕੇ ਅਚੀਵਰਜ਼ ਆਨਰਜ਼ (UK Achievers Honours) ਭਾਰਤ ਦੀ 75ਵੀਂ ਸੁਤੰਤਰਤਾ ਦੀ ਵਰ੍ਹੇਗੰਢ ਨੂੰ ਮਨਾਉਣ ਲਈ ਯੂਕੇ ਵਿੱਚ ਪੜ੍ਹ ਰਹੇ ਨੌਜਵਾਨ ਭਾਰਤੀਆਂ ਦੀਆਂ ਵਿਦਿਅਕ ਅਤੇ ਵਪਾਰਕ ਪ੍ਰਾਪਤੀਆਂ ਦਾ ਸਨਮਾਨ ਵਿਚ ਮਨਾਇਆ ਜਾਂਦਾ ਹੈ।
