
ਚੰਡੀਗੜ੍ਹ, 1 ਫਰਵਰੀ 2023,(Sada Channel News):– ਕੇਂਦਰੀ ਬਜਟ 2023 ਕਿਸਾਨਾਂ, ਗਰੀਬਾਂ ਅਤੇ ਨੌਜਵਾਨਾਂ ਲਈ ਨਿਰਾਸ਼ਾਜਨਕ ਹੈ ਅਤੇ ਇਸ ਵਿਚ ਪੰਜਾਬ ਵਿਚ ਖੇਤੀਬਾੜੀ ਤੇ ਸਨੱਅਤੀ ਖੇਤਰ ਨੂੰ ਸੁਰਜੀਤ ਕਰਨ ਵਾਸਤੇ ਕੁਝ ਵੀ ਨਹੀਂ ਕੀਤਾ ਗਿਆ,ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal) ਨੇ ਕੀਤਾ ਹੈ,ਅੱਜ ਬਜਟ ’ਤੇ ਪ੍ਰਤੀਕਰਮ ਦਿੰਦਿਆਂ ਸਰਦਾਰ ਬਾਦਲ (Sukhbir Badal) ਨੇ ਕਿਹਾ ਕਿ ਨਾ ਕਿਸਾਨਾਂ ਦੀ ਆਮਦਨ ਦੁੱਗਣੀ ਹੋਈ ਅਤੇ ਨਾ ਹੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਸਾਰੀਆਂ ਫਸਲਾਂ ਦੀ ਖਰੀਦ ਲਈ ਕੁਝ ਕੀਤਾ ਗਿਆ,ਉਹਨਾਂ ਕਿਹਾ ਕਿ ਨਾ ਸਾਲ 2022 ਤੱਕ ਪੱਕੇ ਮਕਾਨਾਂ ਨੂੰ ਯਕੀਨੀ ਬਣਾਉਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਵੀ ਕੁਝ ਨਹੀਂ ਕੀਤਾ ਗਿਆ ਨਾ ਹੀ ਹੁਣ ਮਹਿੰਗਾਈ ਨੂੰ ਕਾਬੂ ਕਰਨ, ਤੇਲ ਅਤੇ ਘਰੇਲੂ ਗੈਸ ਦੀਆਂ ਕੀਮਤਾਂ ਨੂੰ ਘਟਾਉਣ ਲਈ ਕੁਝ ਕੀਤਾ ਗਿਆ। ਉਹਨਾਂ ਕਿਹਾ ਕਿ ਨੌਜਵਾਨ ਅਜੇ ਵੀ 16 ਕਰੋੜ ਨੌਕਰੀਆਂ ਦੀ ਉਡੀਕ ਕਰ ਰਹੇ ਹਨ ਕਿਉਂਕਿ ਵਾਅਦਾ ਕੀਤਾ ਗਿਆ ਸੀ ਕਿ ਹਰ ਸਾਲ 2 ਕਰੋੜ ਨੌਕਰੀਆਂ ਦਿੱਤੀਆਂ ਜਾਣਗੀਆਂ।
