ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਬਿਆਨ

0
194
ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਬਿਆਨ

Sada Channel News:-

Chandigarh, February 5 (Sada Channel News):- ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ (Senior Congress leader Navjot Singh Sidhu) ਦੀ ਫਾਈਲ ਨਾ ਤਾਂ ਮੰਤਰੀ ਮੰਡਲ ਵਿੱਚ ਲਿਆਂਦੀ ਗਈ ਅਤੇ ਨਾ ਹੀ ਰਾਜਪਾਲ ਨੂੰ ਭੇਜੀ ਗਈ,ਭਾਰਤ ਦੇ ਸੰਵਿਧਾਨ ਦੀ ਧਾਰਾ 161 ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਰਾਜ ਸਰਕਾਰ ਦੀ ਸਲਾਹ ‘ਤੇ ਕੰਮ ਕਰਨ ਲਈ ਮਜਬੂਰ ਕਰਦੀ ਹੈ,ਇਸ ਗੱਲ ਦਾ ਪ੍ਰਗਟਾਵਾ ਸੰਸਦ ਮੈਂਬਰ ਮਨੀਸ਼ ਤਿਵਾਰੀ ਨੇ ਆਪਣੇ ਟਵੀਟ ‘ਚ ਲਿਖ ਕੇ ਕੀਤਾ, ਇਸ ਤੋਂ ਪਹਿਲਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਨੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਹੱਕ ਵਿੱਚ ਨਿਤਰੇ ਸਨ,ਇਸ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋਂ ਅਤੇ ਮਹਿੰਦਰ ਸਿੰਘ ਕੇਪੀ ਨੇ ਪੰਜਾਬ ਸਰਕਾਰ ਸਮੇਤ ਆਪਣੀ ਪਾਰਟੀ ਦੇ ਆਗੂਆਂ ਨੂੰ ਘੇਰਿਆ ਸੀ।

ਤਿਵਾੜੀ ਨੇ ਵੀ ਟਵਿੱਟਰ ‘ਤੇ ਆਪਣਾ ਸਮਰਥਨ ਦਿੰਦੇ ਹੋਏ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ,ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਰਿਹਾਈ ਦਾ ਸਸਪੈਂਸ ਟੁੱਟਣ ਦਾ ਨਾਂ ਨਹੀਂ ਲੈ ਰਿਹਾ ਹੈ,ਇਸ ਮੁੱਦੇ ਉੱਤੇ ਸਿਆਸਤ ਵੀ ਖੂਬ ਹੋ ਰਹੀ ਹੈ ਤੇ ਨਵਜੋਤ ਸਿੱਧੂ ਦੇ 26 ਜਨਵਰੀ ਨੂੰ ਰਿਹਾਈ ਵਾਲੇ ਪੋਸਟਰਾਂ ਨੇ ਵੀ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ,ਪਰ ਨਵਜੋਤ ਸਿੱਧੂ ਅਸਲ ਕਦੋਂ ਬਾਹਰ ਆਉਣਗੇ, ਇਹ ਹਾਲੇ ਵੀ ਕਿਸੇ ਨੂੰ ਪੂਰਾ ਪਤਾ ਨਹੀਂ ਹੈ,ਵਰਨਣਯੋਗ ਹੈ ਕਿ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਮੌਕੇ ਜਿਨ੍ਹਾਂ ਤਿੰਨ ਕੈਦੀਆਂ ਨੂੰ ਰਿਹਾਅ ਕਰਨ ਦੀ ਮਨਜ਼ੂਰੀ ਦਿੱਤੀ ਗਈ,ਉਨ੍ਹਾਂ ਵਿੱਚੋਂ ਸਿਰਫ਼ ਲਖਬੀਰ ਸਿੰਘ,ਰਵਿੰਦਰ ਸਿੰਘ ਅਤੇ ਤਸਪ੍ਰੀਤ ਸਿੰਘ ਨੂੰ ਹੀ ਬਿਨ੍ਹਾਂ ਦੇਰੀ ਰਿਹਾਈ ਦੀ ਛੋਟ ਮਿਲੀ ਹੈ,ਅਨਿਰੁਧ ਮੰਡਲ ਅਤੇ ਸ਼ੰਭੂ ਮੰਡਲ ਨਾਂ ਦੇ ਦੋ ਹੋਰ ਕੈਦੀਆਂ ਨੂੰ ਵੀ ਸੂਬਾ ਸਰਕਾਰ ਜੇਲ੍ਹ ਵਿਭਾਗ ਦੇ ਨਿਯਮਾਂ ਅਨੁਸਾਰ ਵਿਸ਼ੇਸ਼ ਛੋਟ ਤਹਿਤ ਰਿਹਾਈ ਦੀ ਰਿਆਇਤ ਵਾਲੀ ਸੂਚੀ ਵਿੱਚ ਪਾ ਚੁੱਕੇ ਹਨ।

LEAVE A REPLY

Please enter your comment!
Please enter your name here