
New Delhi,05 February 2023,(Sada Channel News):- ਕੇਂਦਰ ਸਰਕਾਰ ਨੇ ਸੁਪਰੀਮ ਕੋਰਟ (Supreme Court) ਵਿੱਚ ਪੰਜ ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ,ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੇ ਕੌਲਿਜੀਅਮ (Collegium) ਨੇ ਹਾਈਕੋਰਟ ਦੇ ਤਿੰਨ ਚੀਫ਼ ਜਸਟਿਸਾਂ ਅਤੇ ਹਾਈਕੋਰਟ ਦੇ ਦੋ ਜੱਜਾਂ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਸੀ। ਸੁਪਰੀਮ ਕੋਰਟ ਕਾਲੇਜੀਅਮ ਨੇ ਪਿਛਲੇ ਸਾਲ 13 ਦਸੰਬਰ ਨੂੰ ਇਨ੍ਹਾਂ ਜੱਜਾਂ ਦੇ ਨਾਂ ਕੇਂਦਰ ਸਰਕਾਰ ਨੂੰ ਮਨਜ਼ੂਰੀ ਲਈ ਭੇਜੇ ਸਨ।
ਨਿਯੁਕਤ ਕੀਤੇ ਗਏ ਜੱਜ :-
ਰਾਜਸਥਾਨ ਹਾਈਕੋਰਟ ਦੇ ਚੀਫ਼ ਜਸਟਿਸ ਪੰਕਜ ਮਿਥਲ
ਪਟਨਾ ਹਾਈਕੋਰਟ ਦੇ ਚੀਫ ਜਸਟਿਸ ਸੰਜੇ ਕਰੋਲ
ਮਨੀਪੁਰ ਹਾਈਕੋਰਟ ਦੇ ਚੀਫ਼ ਜਸਟਿਸ ਪੀ.ਵੀ. ਸੰਜੇ ਕੁਮਾਰ
ਪਟਨਾ ਹਾਈਕੋਰਟ ਦੇ ਜਸਟਿਸ ਅਹਿਸਾਨੁਦੀਨ ਅਮਾਨੁੱਲਾ
ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਮਨੋਜ ਮਿਸ਼ਰਾ
