
Chandigarh, 6 February 2023 , (Sada Channel News):- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ (Punjab Vidhan Sabha Speaker Kultar Singh Sandhawan) ਨੇ ਅੱਜ ਕੋਟਕਪੂਰਾ ਨੇੜਲੇ ਪਿੰਡ ਰੱਤੀ ਰੋਡ਼ੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਮਿਡ-ਡੇਅ ਮੀਲ (Mid-Day Meal) ਸਕੀਮ ਅਧੀਨ ਵਿਦਿਆਰਥੀਆਂ ਨੂੰ ਦਿੱਤਾ ਜਾਂਦਾ ਖਾਣਾ ਚੈਕ ਕੀਤਾ ਅਤੇ ਨੰਨ੍ਹੇ-ਮੁੰਨੇ ਬੱਚਿਆਂ ਨਾਲ ਬਹਿ ਕੇ ਭੋਜਨ ਛਕਿਆ,ਦੁਪਹਿਰ ਵੇਲੇ ਹਲਕਾ ਕੋਟਕਪੂਰਾ ਦੇ ਪਿੰਡ ਰੱਤੀ ਰੋਡ਼ੀ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ (Government Primary School) ਵਿਖੇ ਪੁੱਜੇ ਸ. ਸੰਧਵਾਂ ਨੇ (Mid-Day Meal) ਖਾਣੇ ਦੀ ਗੁਣਵੱਤਾ ਪ੍ਰਤੀ ਸੰਤੁਸ਼ਟੀ ਪ੍ਰਗਟਾਈ,ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਬੱਚਿਆਂ ਨੂੰ ਮਿਆਰੀ ਸਿੱਖਿਆ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਲੜੀ ਤਹਿਤ ਸਕੂਲਾਂ ਵਿੱਚ ਮਿਲਦੇ ਖਾਣੇ ਦੀ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ,ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਮੁੜ ਪੈਰਾਂ ਸਿਰ ਕਰਕੇ ਉਨ੍ਹਾਂ ਨੂੰ ਸ਼ਾਨਦਾਰ ਬਣਾਉਣਾ ਸਾਡਾ ਮੁੱਖ ਮਨੋਰਥ ਹੈ।
