ਫਾਜ਼ਿਲਕਾ ਜ਼ਿਲ੍ਹੇ ‘ਚ ਰੇਤੇ ਦੀਆਂ ਤਿੰਨ ਖੱਡਾਂ ਦੀ ਹੋਈ ਸ਼ੁਰੂਆਤ

0
294
ਫਾਜ਼ਿਲਕਾ ਜ਼ਿਲ੍ਹੇ ‘ਚ ਰੇਤੇ ਦੀਆਂ ਤਿੰਨ ਖੱਡਾਂ ਦੀ ਹੋਈ ਸ਼ੁਰੂਆਤ

Sada Channel News:-

Fazilka, 6 February 2023, (Sada Channel News):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Govt) ਵੱਲੋਂ ਲੋਕਾਂ ਨੂੰ ਸਸਤਾ ਰੇਤ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਫਾਜ਼ਿਲਕਾ (Fazilka) ਜ਼ਿਲ੍ਹੇ ਵਿਚ 3 ਖੱਡਾਂ ਤੋਂ ਰੇਤੇ ਦੀ ਨਿਕਾਸੀ ਸ਼ੁਰੂ ਕਰਵਾ ਦਿੱਤੀ ਗਈ ਹੈ,ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ (Deputy Commissioner Dr. Senu Duggal) ਨੇ ਦਿੱਤੀ ਹੈ,ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਉਪਮੰਡਲ ਵਿਚ ਪਿੰਡ ਬਾਧਾ ਵਿਚ ਦੋ ਅਤੇ ਜਲਾਲਾਬਾਦ ਉਪਮੰਡਲ ਦੇ ਪਿੰਡ ਗਰੀਬਾਂ ਸਾਂਦੜ ਵਿਖੇ ਇਕ ਖੱਡ ਸ਼ੁਰੂ ਕਰਵਾਈ ਗਈ ਹੈ,ਇੰਨ੍ਹਾਂ ਖੱਡਾਂ ਤੋਂ ਫਾਜ਼ਿਲਕਾ ਜ਼ਿਲ੍ਹੇ ਦੀਆਂ ਜਰੂਰਤਾਂ ਅਨੁਸਾਰ ਭਰਪੂਰ ਰੇਤਾ ਮਿਲ ਸਕੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੰਨ੍ਹਾਂ ਖੱਡਾਂ ਤੋਂ ਲੋਕਾਂ ਨੂੰ 5.50 ਰੁਪਏ ਪ੍ਰਤੀ ਘਣ ਫੁੱਟ ਦੀ ਦਰ ਤੇ ਰੇਤਾ ਮਿਲੇਗਾ,ਉਨ੍ਹਾਂ ਨੇ ਕਿਹਾ ਕਿ ਕੋਈ ਵੀ ਵਿਅਕਤੀ ਆਪਣੇ ਟਰੈਕਟਰ ਟਰਾਲੀ ਰਾਹੀਂ ਇੱਥੋਂ ਆਪਣੀ ਲੇਬਰ ਰਾਹੀਂ ਟਰਾਲੀ ਭਰਵਾ ਕੇ ਅਤੇ 5.50 ਰੁਪਏ ਪ੍ਰਤੀ ਘਣ ਫੁੱਟ ਦੀ ਦਰ ਨਾਲ ਅਦਾਇਗੀ ਕਰਕੇ ਰੇਤ ਲਿਜਾ ਸਕਦਾ ਹੈ,ਮੌਕੇ ਤੇ ਮਾਇਨਿੰਗ ਵਿਭਾਗ ਦੇ ਅਧਿਕਾਰੀ ਹਾਜਰ ਹਨ ਜੋ ਮੌਕੇ ਪਰ ਹੀ ਅਦਾਇਗੀ ਲੈ ਕੇ ਰੇਤੇ ਦੀ ਭਰਾਈ ਕਰਵਾ ਰਹੇ ਹਨ।

LEAVE A REPLY

Please enter your comment!
Please enter your name here