
Chandigarh February 10 (Sada Channel News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਕੋਟਕਪੂਰਾ ਗੋਲੀਕਾਂਡ ਅਤੇ ਬਹਿਬਲ ਕਲਾਂ ਬੇਅਦਬੀ (Kotakpura Shooting And Behbal Kalan Desecration) ਮਾਮਲਿਆਂ ਨੂੰ ਲੈ ਕੇ ਟਵੀਟ ਕੀਤਾ ਹੈ,ਉਹਨਾਂ ਨੇ ਕਿਹਾ ਕਿ ”ਪੰਜਾਬ ਸਰਕਾਰ ਕੋਟਕਪੂਰਾ ਤੇ ਬਹਿਬਲ ਕਲਾਂ ਬੇਅਦਬੀ (Behbal Kalan Disrespect) ਮਾਮਲਿਆਂ ‘ਚ ਇਨਸਾਫ ਦਿਵਾਉਣ ਲਈ ਪੂਰੀ ਵਚਨਬੱਧ ਹੈ.. ਮੈਂ ਸੰਗਤ ਨੂੰ ਅਪੀਲ ਕਰਦਾਂ ਹਾਂ ਕਿ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇਅ (National Highway) ਦਾ ਜਾਮ ਖੋਲ ਦਿੱਤਾ ਜਾਵੇ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਨਾ ਹੋਵੇ…ਦੋਸ਼ੀਆਂ ਨੂੰ ਸਜ਼ਾ ਦਿਵਾ ਕੇ ਜਲਦੀ ਨਿਆਂ ਦੇਣਾ ਸਰਕਾਰ ਦਾ ਫ਼ਰਜ਼ ਅਤੇ ਜਿੰਮੇਦਾਰੀ ਹੈ..”
