ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 23-24 ਫਰਵਰੀ ਨੂੰ ਕਰਵਾਏ ਜਾ ਰਹੇ ‘ਪੰਜਾਬ ਨਿਵੇਸ਼ ਸੰਮੇਲਨ’ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

0
215
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 23-24 ਫਰਵਰੀ ਨੂੰ ਕਰਵਾਏ ਜਾ ਰਹੇ ‘ਪੰਜਾਬ ਨਿਵੇਸ਼ ਸੰਮੇਲਨ’ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Sada Channel News:-

Chandigarh, 15 February 2023 ,(Sada Channel News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ 23 ਤੇ 24 ਫਰਵਰੀ, 2023 ਨੂੰ ਇੰਡੀਅਨ ਸਕੂਲ ਆਫ ਬਿਜ਼ਨਸ (Indian School of Business) ਵਿਖੇ ਕਰਵਾਏ ਜਾ ਰਹੇ ‘ਨਿਵੇਸ਼ ਪੰਜਾਬ ਸੰਮੇਲਨ’ (Invest Punjab Summit) ਲਈ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਸਮੂਹ ਵਿਭਾਗਾਂ ਨਾਲ ਮੀਟਿੰਗ ਕਰਕੇ ਜਾਇਜ਼ਾ ਲਿਆ,ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਵੱਡੇ ਸਮਾਗਮ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਆਖਿਆ ਜਿਸ ਵਿਚ ਦੇਸ਼ ਦੇ ਨਾਲ-ਨਾਲ ਵਿਸ਼ਵ ਭਰ ਤੋਂ ਉਦਯੋਗਿਕ ਦਿੱਗਜ਼ ਸ਼ਿਰਕਤ ਕਰਨਗੇ,ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ,ਭਗਵੰਤ ਮਾਨ ਨੇ ਸੰਮੇਲਨ ਦੌਰਾਨ ਵੱਖ-ਵੱਖ ਵਿਸ਼ਿਆਂ ਉਤੇ ਹੋਣ ਵਾਲੇ ਤਕਨੀਕੀ ਸੈਸ਼ਨਾਂ ਦੀ ਰੂਪ-ਰੇਖਾ ਵੀ ਵਿਚਾਰੀ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸੰਮੇਲਨ ਸੂਬੇ ਦੇ ਵਿਆਪਕ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਵਿਚ ਸਹਾਈ ਹੋਵੇਗਾ ਜਿਸ ਨਾਲ ਸੂਬਾ ਤਰੱਕੀਆਂ ਦੀ ਬੁਲੰਦੀਆਂ ਛੂਹੇਗਾ।

LEAVE A REPLY

Please enter your comment!
Please enter your name here