
Nangal, 17 February 2023 , (Sada Channel News):- ਹਰਜੋਤ ਸਿੰਘ ਬੈਂਸ (Harjot Singh Bains) ਕੈਬਨਿਟ ਮੰਤਰੀ ਨੇ ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ,ਉਚੇਰੀ ਸਿੱਖਿਆ ਪੰਜਾਬ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ,ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਚਾ ਮਜਬੂਤ ਕਰਨ ਦੇ ਨਾਲ ਨਾਲ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸ਼ਾਨਦਾਰ ਸਿੱਖਿਆ ਮੁਹੱਇਆ ਕਰਵਾਈ ਜਾ ਰਹੀ ਹੈ,ਪੰਜਾਬ ਦੇ ਸਰਕਾਰੀ ਸਕੂਲ ਜਲਦੀ ਹੀ ਦੇਸ਼ ਦੇ ਨੰਬਰ ਇੱਕ ਸਕੂਲ ਬਣਨ ਜਾ ਰਹੇ ਹਨ,ਇਨ੍ਹਾਂ ਸਕੂਲਾ ਵਿਚ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀ ਜਲਦੀ ਵੱਡੇ ਮੁਕਾਮ ਹਾਸਲ ਕਰਨਗੇ।
ਸਿੱਖਿਆ ਮੰਤਰੀ ਅੱਜ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਦੇ ਪਿੰਡ ਨਾਨਗਰਾਂ ਵਿੱਚ ਸਰਕਾਰੀ ਹਾਈ ਸਕੂਲ ਦਾ ਦੌਰਾ ਕਰਨ ਲਈ ਇੱਕੇ ਵਿਸ਼ੇਸ ਤੌਰ ਤੇ ਪਹੁੰਚੇ ਸਨ,ਉਨ੍ਹਾਂ ਨੇ ਕਿਹਾ ਕਿ ਸੰਸਾਰ ਭਰ ਵਿੱਚ ਚੱਲ ਰਹੇ ਮੁਕਾਬਲੇਬਾਜੀ ਦੇ ਦੌਰ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸਮੇ ਦੇ ਹਾਣੀ ਬਣ ਰਹੇ ਹਨ,ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਮਾਨ (Punjab Chief Minister S. Bhagwant Mann) ਵੱਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਗਿਆ ਹੈ, ਸਾਡੇ ਸਰਕਾਰੀ ਸਕੂਲ ਜਲਦੀ ਹੀ ਕਾਨਵੈਂਟ ਅਤੇ ਮਾਡਲ ਸਕੂਲਾਂ ਨੂੰ ਪਛਾੜ ਦੇਣਗੇ।
