ਪੰਜਾਬ ਦੇ ਖੇਡ ਮੰਤਰੀ Gurmeet Singh Meet Here ਨੇ ਪੈਰਿਸ ਓਲੰਪਿਕਸ ਦੀ ਤਿਆਰੀ ਲਈ ਅਕਸ਼ਦੀਪ ਸਿੰਘ ਨੂੰ ਸੌਂਪਿਆ 5 ਲੱਖ ਰੁਪਏ ਦਾ ਚੈੱਕ

0
216
ਪੰਜਾਬ ਦੇ ਖੇਡ ਮੰਤਰੀ Gurmeet Singh Meet Here ਨੇ ਪੈਰਿਸ ਓਲੰਪਿਕਸ ਦੀ ਤਿਆਰੀ ਲਈ ਅਕਸ਼ਦੀਪ ਸਿੰਘ ਨੂੰ ਸੌਂਪਿਆ 5 ਲੱਖ ਰੁਪਏ ਦਾ ਚੈੱਕ

Sada Channel News:-

Chandigarh, 18 February 2023 , (Sada Channel News):- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Punjab Sports Minister Gurmeet Singh Meet Here) ਨੇ ਰਾਂਚੀ ਵਿਖੇ 20 ਕਿਲੋ ਮੀਟਰ ਪੈਦਲ ਤੋਰ ਵਿੱਚ ਨਵੇਂ ਨੈਸ਼ਨਲ ਰਿਕਾਰਡ (New National Records) ਨਾਲ ਓਲੰਪਿਕ ਤੇ ਏਸ਼ਿਆਈ ਖੇਡਾਂ ਅਤੇ ਵਿਸ਼ਵ ਚੈਂਪੀਅਨਸ਼ਿਪ ਲਈ ਕੁਆਲੀਫਾਈ ਹੋਏ ਅਥਲੀਟ ਅਕਸ਼ਦੀਪ ਸਿੰਘ (Athlete Akshdeep Singh) ਨੂੰ ਪੈਰਿਸ ਓਲੰਪਿਕਸ ਦੀ ਤਿਆਰੀ ਲਈ 5 ਲੱਖ ਰੁਪਏ ਦਾ ਚੈੱਕ ਸੌਂਪਿਆ,ਖੇਡ ਮੰਤਰੀ ਨੇ ਇੱਥੇ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਵਿਖੇ ਅਥਲੀਟ ਅਕਸ਼ਦੀਪ ਸਿੰਘ (Athlete Akshdeep Singh) ਨਾਲ ਮੁਲਾਕਾਤ ਕਰਕੇ ਉਸ ਦਾ ਸਨਮਾਨ ਕਰਦਿਆਂ ਇਹ ਚੈੱਕ ਸੌਂਪਿਆ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੇ ਨਿਰਦੇਸ਼ਾਂ ਉਤੇ ਪੈਰਿਸ ਓਲੰਪਿਕ ਖੇਡਾਂ-2024 (Paris Olympic Games-2024) ਲਈ ਕੁਆਲੀਫਾਈ ਹੋਏ ਪਹਿਲੇ ਭਾਰਤੀ ਅਥਲੀਟ ਦਾ ਸਨਮਾਨ ਕੀਤਾ ਗਿਆ,ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਇਹੋ ਕਹਿਣਾ ਹੈ ਕਿ ਖਿਡਾਰੀ ਨੂੰ ਤਮਗ਼ਾ ਜਿੱਤਣ ਤੋਂ ਬਾਅਦ ਸਨਮਾਨਤ ਕਰਨ ਦੇ ਨਾਲ ਉਸ ਨੂੰ ਖੇਡਾਂ ਦੀ ਤਿਆਰੀ ਲਈ ਨਗਦ ਇਨਾਮ ਦੇਣਾ ਹੋਰ ਵੀ ਮਹੱਤਵਪੂਰਨ ਹੈ ਜਿਸ ਲਈ ਉਨ੍ਹਾਂ ਦੀਆਂ ਹਦਾਇਤਾਂ ਉਤੇ ਇਹ ਸਨਮਾਨ ਕੀਤਾ ਗਿਆ ਹੈ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਥਲੀਟ ਅਕਸ਼ਦੀਪ ਸਿੰਘ (Athlete Akshdeep Singh) ਨੂੰ ਪੰਜਾਬ ਸਰਕਾਰ ਤਰਫੋਂ ਹਰ ਤਰ੍ਹਾਂ ਦੀ ਮੱਦਦ ਦਾ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਖਿਡਾਰੀਆਂ ਨੂੰ ਮਾਣ ਸਨਮਾਨ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ,ਉਨ੍ਹਾਂ ਕਿਹਾ ਕਿ ਨਵੀਂ ਬਣਾਈ ਜਾ ਰਹੀ ਖੇਡ ਨੀਤੀ ਇਸੇ ਦਾ ਹਿੱਸਾ ਹੈ ਅਤੇ ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ,ਉਨ੍ਹਾਂ ਕਿਹਾ ਕਿ ਅਥਲੀਟ ਅਕਸ਼ਦੀਪ ਸਿੰਘ (Athlete Akshdeep Singh) ਨੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ।

LEAVE A REPLY

Please enter your comment!
Please enter your name here