
Tarn Taran, (Sada Channel News):- ਵਿਦੇਸ਼ੀ ਧਰਤੀ ਤੇ ਰੋਜ਼ੀ ਰੋਟੀ ਕਮਾਉਣ ਗਏ ਨੌਜਵਾਨਾਂ ਦੀ ਮੌਤ ਦੀਆਂ ਖ਼ਬਰਾਂ ਨਿੱਤ ਸਾਹਮਣੇ ਆਉਂਦੀਆਂ ਹਨ,ਅਜਿਹਾ ਹੀ ਭਾਣਾ ਤਰਤਾਰਨ (Tarn Taran) ਦੇ ਪਿੰਡ ਘਰਿਆਲੀ ਦੇ ਰਹਿਣ ਵਾਲੇ ਮਾਪਿਆਂ ਨਾਲ ਵਾਪਰਿਆ,ਜਿਨ੍ਹਾਂ ਦਾ ਇਕਲੌਤਾ ਪੁੱਤ ਜੋ ਚਾਰ ਸਾਲ ਪਹਿਲਾਂ ਕੈਨੇਡਾ (Canada) ਗਿਆ ਸੀ,ਕੰਮ ਦੌਰਾਨ ਹਾਦਸਾ ਵਾਪਰਨ ਕਾਰਨ ਨੌਜਵਾਨ ਦੀ ਮੌਤ ਹੋ ਗਈ ਹੈ,ਨੌਜਵਾਨ ਦੀ ਪਛਾਣ ਜਗਦੀਪ ਸਿੰਘ ਵੱਜੋਂ ਹੋਈ ਹੈ,ਜੋ ਕਿ ਤਰਨਤਾਰਨ ਦੇ ਪਿੰਡ ਘਰਆਲੀ ਦਾ ਰਹਿਣ ਵਾਲਾ ਸੀ,ਮ੍ਰਿਤਕ ਜਗਦੀਪ ਸਿੰਘ ਚਾਰ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਉਹ ਵਿਆਹਿਆ ਹੋਇਆ ਹੈ ਉਸ ਦੀ ਪਤਨੀ ਅਤੇ ਇੱਕ ਬੇਟਾ ਵੀ ਹੈ ਮ੍ਰਿਤਕ ਜਗਦੀਪ ਸਿੰਘ ਆਪਣੀ ਪਤਨੀ ਨਾਲ ਕੈਨੇਡਾ ਵਿੱਚ ਗਿਆ ਸੀ।
