ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ‘ਪੰਜਾਬੀ ਦਿਵਸ’ ਦੀ ਸਮੁੱਚੇ ਪੰਜਾਬੀਆਂ ਨੂੰ ਵਧਾਈ

0
199
ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ‘ਪੰਜਾਬੀ ਦਿਵਸ’ ਦੀ ਸਮੁੱਚੇ ਪੰਜਾਬੀਆਂ ਨੂੰ ਵਧਾਈ

Sada Channel News:-

Chandigarh, 20 February 2023 , (Sada Channel News): ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ,ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਪ੍ਰਵਾਸੀ ਮਾਮਲਿਆਂ ਸਬੰਧੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਅਧੀਨ ਆਪਣੇ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਸਮੁੱਚਾ ਕੰਮਕਾਜ ਪੰਜਾਬੀ ਭਾਸ਼ਾ ਵਿੱਚ ਕਰਨਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ,ਸ. ਧਾਲੀਵਾਲ ਨੇ ਸਮੁੱਚੇ ਪੰਜਾਬੀਆਂ ਨੂੰ ‘ਪੰਜਾਬੀ ਦਿਵਸ’ (21 ਫ਼ਰਵਰੀ) ਦੀ ਵਧਾਈ ਦਿੰਦਿਆਂ ਕਿਹਾ ਕਿ ਸ. ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਵੱਡਾ ਫੈਸਲਾ ਕਰਦਿਆਂ ਸੂਬੇ ਭਰ ਵਿੱਚ ਸਾਰੇ ਬੋਰਡਾਂ ਉਤੇ ਪੰਜਾਬੀ ਭਾਸ਼ਾ ਨੂੰ ਪ੍ਰਮੁੱਖ ਤਰਜੀਹ ਦੇਣ ਦਾ ਐਲਾਨ ਕੀਤਾ ਹੈ,ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਹਰ ਤਰ੍ਹਾਂ ਦੇ ਸਰਕਾਰੀ,ਪ੍ਰਾਈਵੇਟ ਜਾਂ ਹੋਰ ਬੋਰਡ ਉੱਤੇ ਸਭ ਤੋਂ ਉਪਰ ਪੰਜਾਬੀ ਭਾਸ਼ਾ ਲਿਖਣੀ ਲਾਜ਼ਮੀ ਕੀਤੀ ਹੈ,ਇਸ ਤੋਂ ਬਾਅਦ ਕੋਈ ਵੀ ਭਾਸ਼ਾ ਲਿਖੀ ਜਾ ਸਕਦੀ ਹੈ।ਉਨ੍ਹਾਂ ਕਿਹਾ ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕਰਨ ਉਤੇ ਜੁਰਮਾਨੇ ਵੀ ਕੀਤੇ ਜਾਣਗੇ।

LEAVE A REPLY

Please enter your comment!
Please enter your name here