1016 ਆਂਗਣਵਾੜੀ ਵਰਕਰਾਂ (Main),129 ਮਿੰਨੀ ਆਂਗਣਵਾੜੀ ਵਰਕਰਾਂ ਤੇ 4569 ਆਂਗਣਵਾੜੀ ਹੈਲਪਰਾਂ ਦੀਆਂ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ

0
201
1016 ਆਂਗਣਵਾੜੀ ਵਰਕਰਾਂ (Main),129 ਮਿੰਨੀ ਆਂਗਣਵਾੜੀ ਵਰਕਰਾਂ ਤੇ 4569 ਆਂਗਣਵਾੜੀ ਹੈਲਪਰਾਂ ਦੀਆਂ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ

Sada Channel News:-

Chandigarh,(Sada Channel News):-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਨੀਤੀ ਤਹਿਤ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 1016 ਆਂਗਣਵਾੜੀ ਵਰਕਰਾਂ (ਮੇਨ), 129 ਮਿੰਨੀ ਆਂਗਣਵਾੜੀ ਵਰਕਰਾਂ ਅਤੇ 4569 ਆਂਗਣਵਾੜੀ ਹੈਲਪਰਾਂ ਦੀਆਂ ਅਸਾਮੀਆਂ ਭਰਨ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ,ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਪੰਜਾਬ ਰਾਜ ਦੇ ਆਂਗਣਵਾੜੀ ਸੈਂਟਰਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਆਂਗਣਵਾੜੀ ਵਰਕਰਾਂ (ਮੇਨ),ਮਿੰਨੀ ਆਂਗਣਵਾੜੀ ਵਰਕਰਾਂ (Mini Anganwadi Workers) ਅਤੇ ਆਂਗਣਵਾੜੀ ਹੈਲਪਰ ਦੀਆਂ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰਕੇ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹਨਾਂ ਅਸਾਮੀਆਂ ਸਬੰਧੀ ਵਿਸਥਾਰਪੂਰਵਕ ਸੂਚਨਾ ਅਤੇ ਸ਼ਰਤਾਂ ਵਿਭਾਗ ਦੀ ਵੈਬਸਾਈਟ www.sswcd.punjab.gov.in ਅਤੇ ਸਬੰਧਤ ਜ਼ਿਲ੍ਹੇ ਦੀ ਵੈਬਸਾਈਟ  ‘ਤੇ ਉਪਲੱਬਧ ਹੈ,ਇਸ ਤੋਂ ਇਲਾਵਾ ਹੋਰ ਜਾਣਕਾਰੀ ਲਈ ਸਬੰਧਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਾਂ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ,ਡਾ. ਬਲਜੀਤ ਕੌਰ ਨੇ ਦੱਸਿਆ ਕਿ ਯੋਗ ਉਮੀਦਵਾਰਾਂ ਵੱਲੋਂ ਬਿਨੈਪੱਤਰ ਕੇਵਲ ਇਲਾਕੇ ਨਾਲ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਨੂੰ ਦਸਤੀ ਜਾਂ ਰਜਿਸਟਰਡ ਪੋਸਟ (ਆਫ਼ਲਾਈਨ ਵਿਧੀ ) ਰਾਹੀਂ 9 ਮਾਰਚ 2023 ਨੂੰ ਸ਼ਾਮ 5:00 ਵਜੇ ਤੱਕ ਭੇਜੇ ਜਾ ਸਕਦੇ ਹਨ।

LEAVE A REPLY

Please enter your comment!
Please enter your name here