
Chandigarh, February 21 (Sada Channel News):- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Punjab Sports Minister Gurmeet Singh Meet Here) ਨੇ ਰਾਂਚੀ ਵਿਖੇ 10ਵੀਂ ਕੌਮੀ ਵਾਕਿੰਗ ਚੈਂਪੀਅਨਸ਼ਿਪ (10th National Walking Championship) ਵਿੱਚ 35 ਕਿਲੋਮੀਟਰ ਪੈਦਲ ਤੋਰ ਵਿੱਚ 2.57.54 ਸਮੇਂ ਨਾਲ ਨਵਾਂ ਨੈਸ਼ਨਲ ਰਿਕਾਰਡ (New National Record) ਬਣਾਉਣ ਵਾਲੀ ਅਥਲੀਟ ਮੰਜੂ ਰਾਣੀ ਨੂੰ ਵਿਸ਼ੇਸ਼ ਤੌਰ ਉਤੇ ਸਨਮਾਨਤ ਕੀਤਾ,ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿਖੇ ਇਸ ਅਥਲੀਟ ਦਾ ਸਨਮਾਨ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਇਸ ਹੋਣਹਾਰ ਖਿਡਾਰਨ ਨੇ ਕੌਮੀ ਪੱਧਰ ਉਤੇ ਪੰਜਾਬ ਦਾ ਨਾਮ ਚਮਕਾਇਆ ਹੈ,ਮਾਨਸਾ ਜ਼ਿਲੇ ਦੇ ਪਿੰਡ ਖੈਰਾ ਖੁਰਦ ਦੀ ਅਥਲੀਟ ਮੰਜੂ ਰਾਣੀ ਨੇ ਇਸ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਵੀ ਕੁਆਲੀਫਾਈ ਕਰ ਲਿਆ।
ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ਵਾਲੀ ਸੂਬਾ ਸਰਕਾਰ ਖੇਡ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ,ਨਵੀਂ ਖੇਡ ਨੀਤੀ ਬਣਾਈ ਜਾ ਰਹੀ ਹੈ ਤਾਂ ਜੋ ਆਉਣ ਵਾਲੇ ਸਾਲ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ (Paris Olympic Games) ਲਈ ਪੰਜਾਬ ਦੇ ਵੱਧ ਤੋਂ ਵੱਧ ਖਿਡਾਰੀ ਕੁਆਲੀਫਾਈ ਹੋ ਸਕਣ,ਉਨ੍ਹਾਂ ਮੰਜੂ ਰਾਣੀ ਨੂੰ ਵੀ ਓਲੰਪਿਕਸ ਕੁਆਲੀਫਾਈ ਲਈ ਸ਼ੁਭਕਾਮਨਾਵਾਂ ਦਿੱਤੀਆਂ,ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਸੰਭਵ ਮੱਦਦ ਕਰੇਗੀ,ਇਸ ਮੌਕੇ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਤੇ ਬੁੱਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਅਤੇ ਅਥਲੀਟ ਦੇ ਪਿਤਾ ਜਗਦੀਸ਼ ਰਾਮ ਤੇ ਕੋਚ ਵੀਰਪਾਲ ਕੌਰ ਵੀ ਹਾਜ਼ਰ ਸਨ।
