

CHANDIGARH,(SADA CHANNEL NEWS):- ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦਵਾਈਆਂ ਦੀਆਂ ਵੱਧ ਕੀਮਤਾਂ ਕਾਰਨ ਜਨਤਾ ਦੀ ਹੁੰਦੀ ਲੁੱਟ-ਖਸੁੱਟ ਰੋਕਣ ਲਈ ਸੱਦੀ ਗਈ ਅਹਿਮ ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਪੰਜਾਬ ਸਰਕਾਰ ਅਥਾਹ ਮਹਿੰਗੀਆਂ ਗ਼ੈਰ-ਸੂਚੀਬੱਧ ਦਵਾਈਆਂ ਦੀਆਂ ਕੀਮਤਾਂ ਨੂੰ ਕੰਟਰੋਲ ਹੇਠ ਲਿਆਉਣ ਲਈ ਕੇਂਦਰ ਸਰਕਾਰ ਨੂੰ ਤੁਰੰਤ ਪੱਤਰ ਲਿਖੇਗੀ।
