ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਖ਼ਰੀਦ ‘ਤੇ ਤੁਰੰਤ ਰੋਕ ਲਗਾਉਣ ਦੇ ਦਿੱਤੇ ਹੁਕਮ

0
119
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਖ਼ਰੀਦ ‘ਤੇ ਤੁਰੰਤ ਰੋਕ ਲਗਾਉਣ ਦੇ ਦਿੱਤੇ ਹੁਕਮ

Sada Channel News:-

Chandigarh, 22 February 2023 , (Sada Channel News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀ ਨਾਲ ਮੀਟਿੰਗ ਕੀਤੀ,ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਲ ਗਰੁੱਪ (Pearl Group) ਦੀਆਂ ਜਾਇਦਾਦਾਂ ਦੀ ਖ਼ਰੀਦ ਉਤੇ ਤੁਰੰਤ ਰੋਕ ਲਗਾਉਣ ਦੇ ਹੁਕਮ ਦਿੱਤੇ ਹਨ,ਇਸ ਦੌਰਾਨ ਮੀਟਿੰਗ ਵਿੱਚ ਡੀਜੀਪੀ ਗੌਰਵ ਯਾਦਵ (DGP Gaurav Yadav) ਸਮੇਤ ਕਈ ਉੱਚ ਅਧਿਕਾਰੀ ਵੀ ਮੌਜੂਦ ਸਨ,ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ DCs ਤੇ SSPs ਨਾਲ ਮੀਟਿੰਗ ਕਰ ਪਰਲ ਗਰੁੱਪ (Pearl Group) ਦੇ ਪੀੜ੍ਹਤਾਂ ਨੂੰ ਇਨਸਾਫ਼ ਦਿਵਾਉਣ ਲਈ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਪਛਾਣ, ਰੈੱਡ ਐਂਟਰੀ ਤੇ ਖਰੀਦ ‘ਤੇ ਤੁਰੰਤ ਰੋਕ ਲਗਾਉਣ ਲਈ ਕਿਹਾ… ਅਸੀਂ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਦਾ ਇੱਕ-ਇੱਕ ਪੈਸਾ ਦਵਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਾਂ।

LEAVE A REPLY

Please enter your comment!
Please enter your name here