

Bathinda,23 February,(Sada Channel News):- ਆਮ ਆਦਮੀ ਪਾਰਟੀ (Aam Aadmi Party) ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਨੂੰ ਵਿਜੀਲੈਂਸ (Vigilance) ਨੇ ਜਾਂਚ ਤੋਂ ਬਾਅਦ ਬੀਤੀ ਦੇਰ ਰਾਤ ਗਿ੍ਫ਼ਤਾਰ ਕਰ ਲਿਆ ਗਿਆ ਹੈ,ਇਸ ਦੀ ਪੁਸ਼ਟੀ ਇੱਕ ਉਚ ਪੁਲੀਸ ਅਧਿਕਾਰੀ ਵਲੋਂ ਕੀਤੀ ਗਈ ਹੈ,ਜ਼ਿਕਰਯੋਗ ਹੈ ਕਿ ਵਿਧਾਇਕ ਦੇ ਪੀਏ ਨੂੰ ਪੰਜਾਬ ਵਿਜੀਲੈਂਸ (Punjab Vigilance) ਨੇ ਕੁਝ ਦਿਨ ਪਹਿਲਾਂ ਬਠਿੰਡਾ ਵਿਖੇ ਚਾਰ ਲੱਖ ਸਮੇਤ ਗਿ੍ਫ਼ਤਾਰ ਕਰ ਲਿਆ ਸੀ,ਇਹ ਵੀ ਪਤਾ ਲੱਗਿਆ ਹੈ ਕਿ ਵਿਧਾਇਕ ਨੂੰ ਅੱਜ ਬਠਿੰਡਾ (Bathinda) ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
