
Karnataka, February 23 (Sada Channel News):- ਕਰਨਾਟਕ (Karnataka) ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਬੀਐਸ ਯੇਦੀਯੁਰੱਪਾ (BS Yediyurappa) ਨੇ ਰਾਜਨੀਤੀ ਤੋਂ ਸੰਨਿਆਸ ਲੈ ਲਿਆ ਹੈ,ਬੀਤੇ ਦਿਨ ਵਿਧਾਨ ਸਭਾ ‘ਚ ਉਨ੍ਹਾਂ ਕਿਹਾ ਕਿ ਇਹ ਮੇਰਾ ਵਿਦਾਇਗੀ ਭਾਸ਼ਣ ਹੈ,ਇਹ ਇੱਕ ਦੁਰਲੱਭ ਪਲ ਹੈ,ਕਿਉਂਕਿ ਹੁਣ ਮੈਂ ਦੁਬਾਰਾ ਚੋਣ ਨਹੀਂ ਲੜਾਂਗਾ,ਮੈਨੂੰ ਬੋਲਣ ਦਾ ਮੌਕਾ ਦੇਣ ਲਈ ਤੁਹਾਡਾ ਧੰਨਵਾਦ,ਉਨ੍ਹਾਂ ਭਾਸ਼ਣ ਵਿੱਚ ਪੀਐਮ ਮੋਦੀ ਦਾ ਧੰਨਵਾਦ ਵੀ ਕੀਤਾ,ਉਨ੍ਹਾਂ ਕਿਹਾ ਕਿ ਜੇਕਰ ਪ੍ਰਮਾਤਮਾ ਨੇ ਮੈਨੂੰ ਸ਼ਕਤੀ ਦਿੱਤੀ ਤਾਂ ਮੈਂ ਪੰਜ ਸਾਲ ਬਾਅਦ ਹੋਣ ਵਾਲੀਆਂ ਅਗਲੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਭਾਜਪਾ ਨੂੰ ਸੱਤਾ ਵਿੱਚ ਲਿਆਉਣ ਦੀ ਪੂਰੀ ਕੋਸ਼ਿਸ਼ ਕਰਾਂਗਾ,ਮੈਂ ਪਹਿਲਾਂ ਹੀ ਕਹਿ ਚੁੱਕਾ ਹਾਂ ਕਿ ਹੁਣ ਮੈਂ ਚੋਣ ਨਹੀਂ ਲੜਾਂਗਾ,ਪਰ ਮੈਂ ਪੀਐਮ ਮੋਦੀ ਅਤੇ ਪਾਰਟੀ ਦੁਆਰਾ ਮੈਨੂੰ ਦਿੱਤੇ ਗਏ ਸਨਮਾਨ ਅਤੇ ਅਹੁਦੇ ਨੂੰ ਸਾਰੀ ਉਮਰ ਨਹੀਂ ਭੁੱਲ ਸਕਾਂਗਾ।
