Hinduja Group ਨੇ ਪੰਜਾਬ ਵਿੱਚ ਇਲੈਕਟ੍ਰਿਕ ਵਾਹਨ ਨਿਰਮਾਣ ਦੀ ਇੱਛਾ ਜਤਾਈ

0
161
Hinduja Group ਨੇ ਪੰਜਾਬ ਵਿੱਚ ਇਲੈਕਟ੍ਰਿਕ ਵਾਹਨ ਨਿਰਮਾਣ ਦੀ ਇੱਛਾ ਜਤਾਈ

SADA CHANNEL NEWS:-

CHANDIGARH,(SADA CHANNEL NEWS):- ਬੱਸ ਨਿਰਮਾਣ ਦੇ ਖੇਤਰ ਵਿੱਚ ਮੋਹਰੀ ਕੰਪਨੀ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਇਲੈਕਟ੍ਰਿਕ ਵਾਹਨਾਂ ਦੇ ਨਿਰਮਾਣ ਦੀ ਇੱਛਾ ਜਤਾਈ ਹੈ,ਪੰਜਾਬ ਨਿਵੇਸ਼ਕ ਸੰਮੇਲਨ-2023 ਦੇ ਚਲਦਿਆਂ ਅੱਜ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਹਿੰਦੂਜਾ ਗਰੁੱਪ ਦਾ ਵਫ਼ਦ ਮਿਲਿਆ ਜਿਸ ਵਿੱਚ ਐਸ.ਕੇ. ਚੱਢਾ ਸੀਨੀਅਰ ਐਡਵਾਈਜ਼ਰ ਹਿੰਦੂਜਾ ਗਰੁੱਪ,ਪਿਯੂਸ਼ ਜ਼ੋਨਲ ਹੈਡ ਅਸ਼ੋਕ ਲੇਅਲੈਂਡ,  ਅਮਨ ਖੰਨਾ ਬਿਜ਼ਨਸ ਹੈਡ ਮਾਈਂਡ ਸਪੇਸ,ਨਰੇਸ਼ ਅਰੋੜਾ ਜ਼ੋਨਲ ਮੈਨੇਜਰ ਇੰਡਸਇੰਡ ਬੈਂਕ ਅਤੇ ਸਚਿਨ ਨਿਝਾਵਨ ਚੀਫ਼ ਕਮਰਸ਼ੀਅਲ ਆਫ਼ਿਸਰ ਸਵਿੱਚ ਮੋਬੀਲਿਟੀ ਸ਼ਾਮਲ ਸਨ। ਉਨ੍ਹਾਂ ਕੈਬਨਿਟ ਮੰਤਰੀ ਨੂੰ ਕੰਪਨੀ ਦੇ ਉਤਪਾਦਾਂ ਦੀ ਪੇਸ਼ਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਲੈਕਟ੍ਰਿਕ ਵਾਹਨ ਨੀਤੀ ਲਿਆਂਦੀ ਗਈ ਹੈ,ਇਸ ਲਈ ਕੰਪਨੀ ਸੂਬੇ ਵਿੱਚ ਇਲੈਕਟ੍ਰਿਕ ਵਾਹਨ ਨਿਰਮਾਣ ਤਹਿਤ ਛੋਟੀ ਬੱਸ ਬਣਾਉਣ ਦੀ ਇੱਛਾ ਰੱਖਦੀ ਹੈ,ਉਨ੍ਹਾਂ ਦੱਸਿਆ ਕਿ ਉਹ ਸਰਕਾਰ ਨਾਲ ਭਾਈਵਾਲੀ ਕਰਕੇ ਸੂਬੇ ਵਿੱਚ ਡਰਾਈਵਰ ਟ੍ਰੇਨਿੰਗ ਇੰਸਟੀਚਿਊਟ (Driver Training Institute) ਵੀ ਖੋਲ੍ਹਣ ਲਈ ਤਿਆਰ ਹੈ।

LEAVE A REPLY

Please enter your comment!
Please enter your name here