ਬੇਅਦਬੀ ਤੇ ਗੋਲੀ ਕਾਂਡ ਮਾਮਲੇ ਵਿਚ ਅਦਾਲਤ ’ਚ ਪੇਸ਼ ਕੀਤੇ ਚਲਾਨ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਕੋਲੋਂ ‘ਫ਼ਖ਼ਰ-ਏ-ਕੌਮ’ ਐਵਾਰਡ ਵਾਪਸ ਲੈਣ ਦੀ ਮੰਗ ਉੱਠਣ ਲੱਗੀ

0
179
ਬੇਅਦਬੀ ਤੇ ਗੋਲੀ ਕਾਂਡ ਮਾਮਲੇ ਵਿਚ ਅਦਾਲਤ ’ਚ ਪੇਸ਼ ਕੀਤੇ ਚਲਾਨ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਕੋਲੋਂ ‘ਫ਼ਖ਼ਰ-ਏ-ਕੌਮ’ ਐਵਾਰਡ ਵਾਪਸ ਲੈਣ ਦੀ ਮੰਗ ਉੱਠਣ ਲੱਗੀ

SADA CHANNEL NEWS:-

SADA CHANNEL NEWS:- ਬੇਅਦਬੀ ਤੇ ਗੋਲੀ ਕਾਂਡ ਮਾਮਲੇ ਵਿਚ ਅਦਾਲਤ ’ਚ ਪੇਸ਼ ਕੀਤੇ ਚਲਾਨ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਕੋਲੋਂ ‘ਫ਼ਖ਼ਰ-ਏ-ਕੌਮ’ ਐਵਾਰਡ ਵਾਪਸ ਲੈਣ ਦੀ ਮੰਗ ਉੱਠਣ ਲੱਗੀ ਹੈ,ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਅਤੇ ਭਾਜਪਾ ਆਗੂ ਸਰਚਾਂਦ ਸਿੰਘ ਨੇ ਸ੍ਰੀ ਅਕਾਲ ਤਖ਼ਤ ਜੀ (Sri Akal Takht Ji) ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਸ੍ਰੀ ਬਾਦਲ ਨੂੰ ਦਿੱਤਾ ਗਿਆ ‘ਫ਼ਖ਼ਰ-ਏ-ਕੌਮ’ ਐਵਾਰਡ ਵਾਪਸ ਲਿਆ ਜਾਵੇ।

ਇਸ ਸਬੰਧੀ ਸ੍ਰੀ ਅਕਾਲ ਤਖ਼ਤ ਜੀ (Sri Akal Takht Ji) ਦੇ ਜਥੇਦਾਰ ਨੂੰ ਲਿਖੇ ਪੱਤਰ ਵਿਚ ਭਾਜਪਾ ਆਗੂ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ (Kotakpura Shooting Incident) ਦੇ ਮਾਮਲੇ ’ਚ ਮਦਦ ਦੇਣ ਦੇ ਗੰਭੀਰ ਦੋਸ਼ ਸਾਹਮਣੇ ਆਉਣ ਨਾਲ ਬਾਦਲ ਨੇ ਪੰਥ ਦਾ ਵਿਸ਼ਵਾਸ ਗੁਆ ਲਿਆ ਹੈ,ਇਸ ਲਈ ਉਹ ‘ਫ਼ਖ਼ਰ-ਏ-ਕੌਮ’ ਕਹਾਉਣ ਦਾ ਹੁਣ ਕੋਈ ਹੱਕ ਨਹੀਂ ਰੱਖਦੇ, ਉਨ੍ਹਾਂ ਨੂੰ ਇਹ ਸਨਮਾਨ ਤੁਰਤ ਵਾਪਸ ਕਰ ਦੇਣਾ ਚਾਹੀਦਾ ਹੈ।

ਇਸੇ ਤਰ੍ਹਾਂ ਭਾਜਪਾ ਦੇ ਕੌਮੀ ਬੁਲਾਰੇ ਆਰਪੀ ਸਿੰਘ ਨੇ ਸ੍ਰੀ ਅਕਾਲ ਤਖ਼ਤ ਜੀ (Sri Akal Takht Ji) ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ (ਜਥੇਦਾਰ) ਪ੍ਰਕਾਸ਼ ਸਿੰਘ ਬਾਦਲ ਨੂੰ ਕੋਟਕਪੂਰਾ ਗੋਲੀ ਕਾਂਡ (Kotakpura Shooting Incident) ਤੋਂ ਬਰੀ ਹੋਣ ਤੱਕ ਆਪਣਾ ‘ਫ਼ਖ਼ਰ-ਏ-ਕੌਮ’ ਵਾਪਸ ਕਰਨ ਲਈ ਕਹਿਣਾ ਚਾਹੀਦਾ ਹੈ,ਉਧਰ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ 2015 ਦੇ ਕੋਟਕਪੂਰਾ ਪੁਲਿਸ ਗੋਲੀਬਾਰੀ ਕੇਸ (Kotakpura Police Firing Case) ਵਿਚ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਦਾਇਰ ਚਾਰਜਸ਼ੀਟ ਨੂੰ ਮਨਘੜਤ, ਫਰਜ਼ੀ ਤੇ ਝੂਠੀ ਕਰਾਰ ਦਿੰਦਿਆਂ ਦੋਸ਼ ਪੱਤਰ ਦਾ ਅਦਾਲਤ ਵਿਚ ਤੇ ਲੋਕਾਂ ਦੀ ਕਚਹਿਰੀ ਵਿਚ ਮੁਕਾਬਲਾ ਕਰਨ ਦਾ ਐਲਾਨ ਕੀਤਾ ਹੈ।

ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਤੇ ਆਮ ਆਦਮੀ ਪਾਰਟੀ ਇਸ ਸੰਵੇਦਨਸ਼ੀਲ ਮਾਮਲੇ ’ਤੇ ਸਿਆਸਤ ਨਾ ਕਰਨ,ਉਨ੍ਹਾਂ ਕਿਹਾ ਕਿ ਅਕਾਲੀ ਦਲ (Akali Dal) ਅਦਾਲਤੀ ਮਾਣਹਾਨੀ ਸਮੇਤ ਸਾਰੇ ਵਿਕਲਪ ਵਿਚਾਰੇਗਾ ਕਿਉਂਕਿ ਹਾਈਕੋਰਟ ਵੱਲੋਂ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ (Former IG Kunwar Vijay Pratap Singh) ਦੀ ਰਿਪੋਰਟ ਰੱਦ ਕਰਨ ਵੇਲੇ ਦਿੱਤੇ ਨਿਰਦੇਸ਼ਾਂ ਦੀ ਉਲੰਘਣਾ ਹੋਈ ਹੈ,ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਖਿਲਾਫ਼ ਕੋਈ ਕੇਸ ਨਹੀਂ ਬਣਦਾ ਕਿਉਂਕਿ ਉਹ ਘਟਨਾ ਸਮੇਂ ਸੂਬੇ ਤੋਂ ਬਾਹਰ ਸਨ,ਅਕਾਲੀ ਦਲ ਨੇ ਦੋਸ਼ ਲਾਇਆ ਕਿ ਐੱਸਆਈਟੀ ਮੁਖੀ ਐੱਲ ਕੇ ਯਾਦਵ (SIT chief LK Yadav) ਤੇ ਹੋਰ ਅਫਸਰਾਂ ਨੇ ਆਪਣੇ ਆਕਾਵਾਂ ਦੇ ਸਿਆਸੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਵਾਸਤੇ ਬਿਲਕੁਲ ਇਕਪਾਸੜ ਹੋ ਕੇ ਕੰਮ ਕੀਤਾ ਹੈ।

LEAVE A REPLY

Please enter your comment!
Please enter your name here