Punjabi University Patiala ਵਿਚ ਵਿਦਿਆਰਥੀ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ

0
209
Punjabi University Patiala ਵਿਚ ਵਿਦਿਆਰਥੀ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ

SADA CHANNEL NEWS:-

PATIALA,(SADA CHANNEL NEWS):- ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਦੇ ਈਕੋ ਵਿਭਾਗ (Department of Eco) ਦੇ ਸਾਹਮਣੇ ਕੁੱਝ ਨੌਜਵਾਨਾਂ ਨੇ ਇੱਕ ਵਿਦਿਆਰਥੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ,ਇਸ ਦੌਰਾਨ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ,ਪੰਜਾਬੀ ਯੂਨੀਵਰਸਿਟੀ ‘ਚ ਬੀ.ਟੈੱਕ ਦੀ ਪੜ੍ਹਾਈ ਕਰ ਰਹੇ ਨਵਜੋਤ ਸਿੰਘ ਦਾ ਈਕੋ ਵਿਭਾਗ ਦੇ ਸਾਹਮਣੇ ਹੀ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ,ਇਸ ਹਮਲੇ ‘ਚ ਇਕ ਹੋਰ ਨੌਜਵਾਨ ਵੀ ਜ਼ਖਮੀ ਹੋ ਗਿਆ,ਜ਼ਖਮੀ ਨੌਜਵਾਨ ਨੂੰ ਰਾਜਿੰਦਰ ਹਸਪਤਾਲ (Rajendra Hospital) ‘ਚ ਲਿਜਾਇਆ ਗਿਆ ਪਰ ਉਸ ਦੀ ਰਸਤੇ ‘ਚ ਹੀ ਮੌਤ ਹੋ ਗਈ,ਪੰਜਾਬੀ ਯੂਨੀਵਰਸਿਟੀ ‘ਚ ਵੱਡੀ ਗਿਣਤੀ ‘ਚ ਵਿਦਿਆਰਥੀਆਂ ਦੀ ਮੌਜੂਦਗੀ ‘ਚ ਹੋਏ ਇਸ ਕਤਲ ਨੇ ਇਕ ਵਾਰ ਫਿਰ ਯੂਨੀਵਰਸਿਟੀ ‘ਚ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।

LEAVE A REPLY

Please enter your comment!
Please enter your name here