
NEW DELHI,(SADA CHANNEL NEWS):- ਗ੍ਰਿਫਤਾਰੀ ਹੋਣ ਮਗਰੋਂ ਆਪ’ ਮੰਤਰੀਆਂ ਸਤੇਂਦਰ ਜੈਨ ਤੇ ਮਨੀਸ਼ ਸਿਸੋਦੀਆ ਨੇ ਅਸਤੀਫੇ ਦੇ ਦਿੱਤੇ ਹਨ,ਇਹ ਅਸਤੀਫੇ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਪ੍ਰਾਪਤ ਹੋ ਗਏ ਹਨ,ਜੋ ਉਨ੍ਹਾਂ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਭੇਜ ਦਿੱਤੇ ਹਨ,ਦੱਸ ਦਈਏ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਦੇ ਭਰੋਸੇਮੰਦ ਸਹਿਯੋਗੀਆਂ ਸਿਸੋਦੀਆ ਤੇ ਜੈਨ ਨੇ ਮੰਗਲਵਾਰ ਨੂੰ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਸੀ।
ਅਧਿਕਾਰੀਆਂ ਮੁਤਾਬਕ ਕੇਜਰੀਵਾਲ ਨੇ ਦੋਹਾਂ ਨੇਤਾਵਾਂ ਦੇ ਅਸਤੀਫੇ ਸਵੀਕਾਰ ਕਰ ਲਏ ਹਨ।ਉਧਰ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਤੇਂਦਰ ਜੈਨ ਤੇ ਮਨੀਸ਼ ਸਿਸੋਦੀਆ ਦੇ ਅਸਤੀਫ਼ਿਆਂ ਮਗਰੋਂ ਕੈਬਨਿਟ ’ਚ ਨਵੀਂਆਂ ਨਿਯੁਕਤੀਆਂ ਲਈ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਆਤਿਸ਼ੀ ਤੇ ਸੌਰਭ ਭਾਰਦਵਾਜ ਦੇ ਨਾਂ ਉਪ ਰਾਜਪਾਲ ਨੂੰ ਭੇਜ ਦਿੱਤੇ ਹਨ।
ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਸਲਾਖਾਂ ਪਿੱਛੇ ਬੰਦ ਦਿੱਲੀ ਸਰਕਾਰ ਦੇ ਦੋ ਮੰਤਰੀਆਂ ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਨੇ ਮੰਗਲਵਾਰ ਨੂੰ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਸੀ,ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੇ ਉਨ੍ਹਾਂ ਦੇ ਅਸਤੀਫੇ ਸਵੀਕਾਰ ਕਰ ਲਏ ਹਨ,ਕੌਮੀ ਰਾਜਧਾਨੀ ਵਿੱਚ ਚੰਗੀ ਸਿੱਖਿਆ ਤੇ ਸਿਹਤ ਸਹੂਲਤਾਂ ਦੇ ਏਜੰਡੇ ਨੂੰ ਲਾਗੂ ਕਰਨ ਵਿੱਚ ਇਨ੍ਹਾਂ ਦੋਵਾਂ ਆਗੂਆਂ ਦੀ ਅਹਿਮ ਭੂਮਿਕਾ ਸੀ,ਰਾਜਕੁਮਾਰ ਆਨੰਦ ਨੂੰ ਸਿੱਖਿਆ ਤੇ ਸਿਹਤ ਜਦੋਂਕਿ ਕੈਲਾਸ਼ ਗਹਿਲੋਤ ਨੂੰ ਵਿੱਤ ਮੰਤਰਾਲਾ ਦਿੱਤਾ ਗਿਆ ਹੈ।
