

Chandigarh, February 28 (Sada Channel News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਕਪਾਹ ਉਤਪਾਦਕਾਂ ਨੂੰ ਪਹਿਲੀ ਅਪਰੈਲ ਤੋਂ ਨਹਿਰੀ ਪਾਣੀ ਦੀ ਸਪਲਾਈ ਕਰਨ ਲਈ ਸੂਬਾ ਸਰਕਾਰ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ,ਇੱਥੇ ਆਪਣੇ ਦਫ਼ਤਰ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਕਪਾਹ ਦੀ ਫ਼ਸਲ ਦੀ ਕਾਸ਼ਤ ਲਈ ਪਹਿਲੀ ਅਪਰੈਲ ਤੋਂ ਨਹਿਰੀ ਪਾਣੀ ਮੁਹੱਈਆ ਕੀਤਾ ਜਾਵੇ,ਉਨ੍ਹਾਂ ਕਿਹਾ ਕਿ ਸੂਬੇ ਦੀ ਕਪਾਹ ਪੱਟੀ ਵਿੱਚ ਨਹਿਰੀ ਪਾਣੀ ਦੀ ਸਪਲਾਈ ਜ਼ਰੂਰ ਯਕੀਨੀ ਬਣਾਈ ਜਾਵੇ ਤਾਂ ਜੋ ਕਪਾਹ ਉਤਪਾਦਕਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਯਕੀਨੀ ਬਣੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਕਿਹਾ ਕਿ ਬਿਜਾਈ ਸੀਜ਼ਨ ਦੌਰਾਨ ਕਪਾਹ ਉਤਪਾਦਕਾਂ ਲਈ ਪਾਣੀ ਮੁਹੱਈਆ ਕਰਨਾ ਸਮੇਂ ਦੀ ਲੋੜ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਅਧਿਕਾਰੀਆਂ ਨੂੰ ਕਿਹਾ ਕਿ ਬਿਲਕੁੱਲ ਟੇਲਾਂ ਉਤੇ ਪੈਂਦੇ ਪਿੰਡਾਂ ਵਿੱਚ ਵੀ ਕਪਾਹ ਦੀ ਫ਼ਸਲ ਲਈ ਢੁਕਵੀਂ ਮਾਤਰਾ ਵਿੱਚ ਪਾਣੀ ਪੁੱਜਣਾ ਯਕੀਨੀ ਬਣਾਇਆ ਜਾਵੇ,ਉਨ੍ਹਾਂ ਕਿਹਾ ਕਿ ਹਰੇਕ ਨੂੰ ਆਪਣੀ ਵਾਰੀ ਸਿਰ ਨਹਿਰੀ ਪਾਣੀ ਮਿਲਣਾ ਯਕੀਨੀ ਬਣੇ,ਜਿਸ ਨਾਲ ਪੂਰੀ ਕਪਾਹ ਪੱਟੀ ਨੂੰ ਫਾਇਦਾ ਹੋਵੇਗਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਕਿਹਾ ਕਿ ਨਹਿਰੀ ਪਾਣੀ ਦੀ ਚੋਰੀ ਉਤੇ ਨਿਗਰਾਨੀ ਰੱਖਣ ਲਈ ਪੁਲਿਸ ਨੂੰ ਤਾਇਨਾਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਅਧਿਕਾਰੀਆਂ ਨੂੰ ਪੂਰੇ ਨਹਿਰੀ ਸਿਸਟਮ ਦੀ ਢੁਕਵੀਂ ਸਫ਼ਾਈ ਵੀ ਯਕੀਨੀ ਬਣਾਉਣ ਲਈ ਆਖਿਆ।
ਉਨ੍ਹਾਂ ਕਿਹਾ ਕਿ ਇਹ ਕੰਮ ਪੇਸ਼ੇਵਰ ਢੰਗ ਨਾਲ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇ,ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਕਿਹਾ ਕਿ ਸੂਬੇ ਦੀ ਸਮੁੱਚੀ ਨਹਿਰੀ ਪ੍ਰਣਾਲੀ ਦੀ ਸਫ਼ਾਈ 31 ਮਾਰਚ ਤੱਕ ਜ਼ਰੂਰ ਮੁਕੰਮਲ ਹੋਵੇ ਤਾਂ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ।
