ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਪਾਈ ਪਟੀਸ਼ਨ,ਭਲਕੇ ਖ਼ਤਮ ਹੋ ਰਿਹਾ CBI ਦਾ ਰਿਮਾਂਡ

0
198
ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਪਾਈ ਪਟੀਸ਼ਨ,ਭਲਕੇ ਖ਼ਤਮ ਹੋ ਰਿਹਾ CBI ਦਾ ਰਿਮਾਂਡ

SADA CHANNEL NEWS:-

NEW DELHI,(SADA CHANNEL NEWS):- ਆਮ ਆਦਮੀ ਪਾਰਟੀ (Aam Aadmi Party) ਦੇ ਨੇਤਾ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Former Deputy Chief Minister of Delhi Manish Sisodia) ਨੇ ਰਾਉਸ ਐਵੇਨਿਊ ਕੋਰਟ (Rouse Avenue Court) ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ,ਮਨੀਸ਼ ਸਿਸੋਦੀਆ ਨੇ ਸੁਪਰੀਮ ਕੋਰਟ ਦੀ ਸਲਾਹ ‘ਤੇ ਹੇਠਲੀ ਅਦਾਲਤ ‘ਚ ਜ਼ਮਾਨਤ ਅਰਜ਼ੀ ਦਾਇਰ ਕੀਤੀ ਹੈ,ਮਨੀਸ਼ ਸਿਸੋਦੀਆ ਦੀ ਪਟੀਸ਼ਨ ‘ਤੇ ਸ਼ਨੀਵਾਰ ਨੂੰ ਸੁਣਵਾਈ ਹੋਵੇਗੀ,’ਆਪ’ ਨੇਤਾ ਇਸ ਸਮੇਂ 4 ਮਾਰਚ ਤੱਕ ਸੀਬੀਆਈ ਰਿਮਾਂਡ ‘ਤੇ ਹਨ,ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਓ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ,ਸੁਪਰੀਮ ਕੋਰਟ ਨੇ ਕਿਹਾ ਕਿ ਉਹ ਪਹਿਲਾਂ ਹੇਠਲੀ ਅਦਾਲਤ ਵਿੱਚ ਜਾਵੇ।

ਜ਼ਿਕਰਯੋਗ ਹੈ ਕਿ ਮਨੀਸ਼ ਸਿਸੋਦੀਆ (Manish Sisodia) ਨੂੰ ਸੀਬੀਆਈ ਨੇ 26 ਫਰਵਰੀ ਨੂੰ ਦਿੱਲੀ ਆਬਕਾਰੀ ਨੀਤੀ ਘਪਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ,ਸੀਬੀਆਈ ਨੇ ਮਨੀਸ਼ ਸਿਸੋਦੀਆ (Manish Sisodia) ਤੋਂ 26 ਫਰਵਰੀ ਨੂੰ ਕਰੀਬ 8 ਘੰਟੇ ਪੁੱਛਗਿੱਛ ਕੀਤੀ ਸੀ ਅਤੇ ਉਸ ਨੂੰ ਗ੍ਰਿਫਤਾਰ ਕੀਤਾ ਸੀ,ਇਸ ਨੂੰ ਸੀਬੀਆਈ ਨੇ 27 ਫਰਵਰੀ ਨੂੰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਸੀ,ਅਦਾਲਤ ਨੇ ਉਸ ਨੂੰ 5 ਦਿਨਾਂ ਲਈ ਸੀਬੀਆਈ ਰਿਮਾਂਡ (CBI Remand) ‘ਤੇ ਭੇਜ ਦਿੱਤਾ ਹੈ,ਮਨੀਸ਼ ਸਿਸੋਦੀਆ 28 ਫਰਵਰੀ ਨੂੰ ਸੁਪਰੀਮ ਕੋਰਟ ਪਹੁੰਚੇ ਸਨ,ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਤੁਹਾਨੂੰ ਰਾਹਤ ਲਈ ਪਹਿਲਾਂ ਹਾਈ ਕੋਰਟ ਦਾ ਰੁਖ਼ ਕਰਨਾ ਚਾਹੀਦਾ।

LEAVE A REPLY

Please enter your comment!
Please enter your name here