ਮਰਹੂਮ ਪੰਜਾਬੀ ਗਾਇਕ ​​ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਫ਼ਿਰ ਮਿਲੀ ਜਾਨੋਂ ਮਾਰਨ ਦੀ ਧਮਕੀ

0
182
ਮਰਹੂਮ ਪੰਜਾਬੀ ਗਾਇਕ ​​ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਫ਼ਿਰ ਮਿਲੀ ਜਾਨੋਂ ਮਾਰਨ ਦੀ ਧਮਕੀ

SADA CHANNEL NEWS:-

MANSA,(SADA CHANNEL NEWS):- ਸਿੱਧੂ ਮੂਸੇਵਾਲਾ (Sidhu Moose Wala) ਦੇ ਮਾਤਾ-ਪਿਤਾ ਅਤੇ ਸਲਮਾਨ ਖਾਨ ਨੂੰ 25 ਅਪ੍ਰੈਲ ਤੋਂ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ,ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ,ਇਹ ਧਮਕੀ 14 ਸਾਲਾਂ ਬੱਚੇ ਨੇ ਈਮੇਲ ਦੇ ਜ਼ਰੀਏ ਦਿੱਤੀ ਸੀ,ਜਿਸ ਦਾ ਜਾਂਚ ‘ਚ ਖ਼ੁਲਾਸਾ ਹੋਇਆ ਹੈ,ਪਹਿਲਾਂ ਵੀ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪਾਕਿ ਦੇ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ, ਸੂਤਰਾਂ ਮੁਤਾਬਿਕ ‘ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਸੋਸ਼ਲ ਮੀਡੀਆ ਪਲੇਟਫਾਰਮ (Social Media Platform) ‘ਤੇ ਪਾਕਿਸਤਾਨੀ ਨੰਬਰ ਤੋਂ ਧਮਕੀ ਮਿਲੀ ਸੀ,ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੂਸੇਵਾਲਾ ਕੋਲ ਪਹੁੰਚਾਉਣ ਦੀ ਗੱਲ ਕਹੀ ਗਈ ਸੀ,ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਸੀ।

ਪੁਲਿਸ (Police) ਨੇ ਜਿਸ ਦੇ ਲਈ ਜਾਂਚ ਸ਼ੁਰੂ ਕਰ ਦਿੱਤੀ ਸੀ,ਮਰਹੂਮ ਪੰਜਾਬੀ ਗਾਇਕ ​​ਸਿੱਧੂ ਮੂਸੇਵਾਲਾ (Sidhu Moose Wala) ਦੀ ਪਹਿਲੀ ਬਰਸੀ ਨੂੰ ਲੈ ਕੇ ਪਿਤਾ ਬਲਕੌਰ ਸਿੰਘ ਵੱਲੋਂ ਕਿਹਾ ਗਿਆ ਕਿ ‘ਮਾਰਚ ਵਿੱਚ ਇਸ ਲਈ ਬਰਸੀ ਮਨਾਈ ਜਾ ਰਹੀ ਹੈ ਕਿਉਂਕਿ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਭਾਰੀ ਇਕੱਠ ਹੋਵੇਗਾ,ਇਸ ਕਰਕੇ ਗਰਮੀਆਂ ਦੀ ਸ਼ੁਰੂਆਤ ਤੋਂ ਪਹਿਲਾਂ ਬਰਸੀ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ’,ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦੀ ਪਹਿਲੀ ਬਰਸੀ ਨੂੰ ਲੈ ਕੇ ਐਲਾਨ ਕੀਤਾ ਕਿ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਾਨਸਾ ਵਿਖੇ ਮਨਾਈ ਜਾਵੇਗੀ।

LEAVE A REPLY

Please enter your comment!
Please enter your name here