ਰਾਸ਼ਟਰੀ ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਮਿਲੀ ਖੇਡ ਵਿਭਾਗ ਵਿੱਚ ਨੌਕਰੀ

0
235
ਰਾਸ਼ਟਰੀ ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਮਿਲੀ ਖੇਡ ਵਿਭਾਗ ਵਿੱਚ ਨੌਕਰੀ

Sada Channel News:-

Chandigarh, March 4 (Sada Channel News):- ਪੰਜਾਬ ਦੀ ‘ਆਪ’ ਸਰਕਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ,ਇਸ ਤੋਂ ਇਲਾਵਾ ਸੂਬੇ ਦੇ ਲੋਕਾਂ ਦੀ ਭਲਾਈ ਲਈ ਵੀ ਲਗਾਤਾਰ ਉਪਰਾਲੇ ਕਰ ਰਹੀ ਹੈ,ਹਾਲ ਹੀ ‘ਚ ਰਾਸ਼ਟਰੀ ਹਾਕੀ ਖਿਡਾਰੀ ਪਰਮਜੀਤ ਕੁਮਾਰ ਦੀ ਇਕ ਵੀਡੀਓ ਸੋਸ਼ਲ ਮੀਡੀਆ (Video Social Media) ‘ਤੇ ਵਾਇਰਲ ਹੋਈ ਸੀ,ਜਿਸ ‘ਚ ਉਹ ਪੱਲੇਦਾਰੀ ਕਰਕੇ ਆਪਣੀ ਰੋਜ਼ੀ-ਰੋਟੀ ਕਮਾ ਰਿਹਾ ਸੀ,ਵੀਡੀਓ ਸਾਹਮਣੇ ਆਉਣ ਤੇ ਪੰਜਾਬ ਸਰਕਾਰ ਨੇ ਤੁਰੰਤ ਕਾਰਵਾਈ ਕਰਦੇ ਹੋਏ ਪਰਮਜੀਤ ਨੂੰ ਸਰਕਾਰੀ ਨੌਕਰੀ ਦੇ ਦਿੱਤੀ ਹੈ,ਪਰਮਜੀਤ ਦੀ ਜ਼ਿੰਦਗੀ ‘ਚ ਖੁਸ਼ੀ ਦੀ ਲਹਿਰ ਦੌੜ ਗਈ ਹੈ,ਦੱਸ ਦੇਈਏ ਕਿ ਉਨ੍ਹਾਂ ਨੂੰ ਨਿਯੁਕਤੀ ਪੱਤਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਹੈ।

ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪਰਮਜੀਤ ਕੁਮਾਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨਾਲ ਮੁਲਾਕਾਤ ਕੀਤੀ ਸੀ,ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਹਾਕੀ ਖਿਡਾਰੀ ਪਰਮਜੀਤ ਨੂੰ ਖੇਡ ਵਿਭਾਗ ਵਿੱਚ ਕੋਚ ਨਿਯੁਕਤ ਕਰਨ ਦਾ ਐਲਾਨ ਕੀਤਾ ਸੀ,ਸਾਬਕਾ ਹਾਕੀ ਖਿਡਾਰੀ ਪਰਮਜੀਤ ਮਾਲ ਦੀ ਲੋਡਿੰਗ ਅਤੇ ਅਨਲੋਡਿੰਗ ਲਈ ਮਜ਼ਦੂਰ ਵਜੋਂ ਕੰਮ ਕਰਦਾ ਸੀ,ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਪਰਮਜੀਤ ਨਾਲ ਮੁਲਾਕਾਤ ਤੋਂ ਬਾਅਦ ਟਵੀਟ ਕੀਤਾ ਕਿ ਪਰਮਜੀਤ ਕੁਮਾਰ ਨੂੰ ਖੇਡ ਵਿਭਾਗ (Department of Sports) ਵਿੱਚ ਹਾਕੀ ਕੋਚ ਵਜੋਂ ਨੌਕਰੀ ਦਿੱਤੀ ਜਾਵੇਗੀ ਅਤੇ ਇਸ ਦੀ ਸਾਰੀ ਕਾਰਵਾਈ ਜਲਦੀ ਹੀ ਪੂਰੀ ਕਰ ਲਈ ਜਾਵੇਗੀ ਇਸ ਤੋਂ ਬਾਅਦ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਪਰਮਜੀਤ ਨੂੰ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ।

LEAVE A REPLY

Please enter your comment!
Please enter your name here