ਵਾਰਿਸ ਪੰਜਾਬ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਦੇ ਅਸਲਾ ਲਾਇਸੈਂਸ ਰੱਦ,ਪੰਜਾਬ ਪੁਲਿਸ ਇਹ ਸਾਰੀ ਕਾਰਵਾਈ ਗੁਪਤ ਤਰੀਕੇ ਨਾਲ ਕਰ ਰਹੀ ਹੈ

0
216
ਵਾਰਿਸ ਪੰਜਾਬ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਦੇ ਅਸਲਾ ਲਾਇਸੈਂਸ ਰੱਦ,ਪੰਜਾਬ ਪੁਲਿਸ ਇਹ ਸਾਰੀ ਕਾਰਵਾਈ ਗੁਪਤ ਤਰੀਕੇ ਨਾਲ ਕਰ ਰਹੀ ਹੈ

SADA CHANNEL NEWS:-

SADA CHANNEL NEWS:- ਪੁਲਿਸ ਨੇ ਵਾਰਿਸ ਪੰਜਾਬ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ (Jathedar Amritpal Singh) ਦੇ 9 ਸਾਥੀਆਂ ਦੇ ਅਸਲਾ ਲਾਇਸੈਂਸ ਰੱਦ (Firearm License Cancellation) ਕਰ ਦਿੱਤੇ ਹਨ,ਇਸ ਕਾਰਵਾਈ ਨੂੰ ਲੈ ਕੇ ਪੰਜਾਬ ਪੁਲਿਸ (Punjab Police) ਦੇ ਅਧਿਕਾਰੀ ਪੂਰੀ ਤਰ੍ਹਾਂ ਮੁਸਤੈਦ ਹਨ,ਪੰਜਾਬ ਪੁਲਿਸ (Punjab Police) ਵੱਲੋਂ ਜਥੇਦਾਰ ਅੰਮ੍ਰਿਤਪਾਲ ਸਿੰਘ ਦੇ 10 ਸਮਰਥਕਾਂ ਖ਼ਿਲਾਫ਼ ਇਹ ਕਾਰਵਾਈ ਕੀਤੀ ਜਾ ਰਹੀ ਹੈ,ਪਰ ਇੱਕ ਸਾਥੀ ਦਾ ਲਾਇਸੈਂਸ ਜੰਮੂ-ਕਸ਼ਮੀਰ ਤੋਂ ਹੋਣ ਕਾਰਨ ਸਬੰਧਤ ਰਾਜ ਨੂੰ ਪੱਤਰ ਲਿਖਿਆ ਗਿਆ ਹੈ,ਦੂਜੇ ਪਾਸੇ ਪੰਜਾਬ ਵਿੱਚ ਬਣੇ 9 ਲਾਇਸੈਂਸ ਰੱਦ ਕਰ ਦਿੱਤੇ ਗਏ ਹਨ,ਪੰਜਾਬ ਪੁਲਿਸ ਇਹ ਸਾਰੀ ਕਾਰਵਾਈ ਗੁਪਤ ਤਰੀਕੇ ਨਾਲ ਕਰ ਰਹੀ ਹੈ ਤਾਂ ਜੋ ਅਜਨਾਲਾ ਕਾਂਡ ਵਰਗੀ ਹਿੰਸਕ ਘਟਨਾ ਦੁਬਾਰਾ ਨਾ ਵਾਪਰੇ।

ਜਥੇਦਾਰ ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਹਰਜੀਤ ਸਿੰਘ ਅੰਮ੍ਰਿਤਸਰ, ਬਲਜਿੰਦਰ ਸਿੰਘ ਅੰਮ੍ਰਿਤਸਰ, ਰਾਮ ਸਿੰਘ ਬਰਾੜ ਕੋਟਕਪੂਰਾ, ਗੁਰਮੀਤ ਸਿੰਘ ਮੋਗਾ, ਅਵਤਾਰ ਸਿੰਘ ਸੰਗਰੂਰ, ਵਰਿੰਦਰ ਸਿੰਘ ਤਰਨਤਾਰਨ, ਹਰਪ੍ਰੀਤ ਦੇਵਗਨ ਪਟਿਆਲਾ, ਅੰਮ੍ਰਿਤਪਾਲ ਸਿੰਘ ਤਰਨਤਾਰਨ ਅਤੇ ਗੁਰਭੇਜ ਸਿੰਘ ਫਰੀਦਕੋਟ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ।

ਜਦਕਿ ਤਲਵਿੰਦਰ ਸਿੰਘ ਤਰਨਤਾਰਨ ਦਾ ਲਾਇਸੈਂਸ ਜੰਮੂ-ਕਸ਼ਮੀਰ ਤੋਂ ਬਣਿਆ ਹੋਣ ਕਾਰਨ ਉਸ ਨੂੰ ਸਮੀਖਿਆ ਲਈ ਸਬੰਧਤ ਸੂਬੇ ਨੂੰ ਭੇਜਿਆ ਗਿਆ ਹੈ,ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 9 ਸਮਰਥਕਾਂ ਖਿਲਾਫ ਕਾਰਵਾਈ ਪੂਰੀ ਕਰ ਲਈ ਹੈ ਪਰ ਕਾਰਵਾਈ 20 ਮਾਰਚ ਤੋਂ ਬਾਅਦ ਹੋ ਸਕਦੀ ਹੈ, ਦਰਅਸਲ ਪੰਜਾਬ ਸਰਕਾਰ ਅੰਮ੍ਰਿਤਸਰ ਵਿੱਚ ਹੋਣ ਜਾ ਰਹੀ ਜੀ-20 ਕਾਨਫਰੰਸ (G-20 Conference) ਤੱਕ ਕੋਈ ਸਖ਼ਤ ਕਾਰਵਾਈ ਨਹੀਂ ਕਰਨਾ ਚਾਹੁੰਦੀ,15 ਤੋਂ 17 ਮਾਰਚ ਤੱਕ ਸਿੱਖਿਆ ਵਿਸ਼ੇ ‘ਤੇ ਅਤੇ 19-20 ਮਾਰਚ ਨੂੰ ਕਿਰਤ ਦੇ ਵਿਸ਼ੇ ‘ਤੇ ਕਾਨਫਰੰਸ ਕੀਤੀ ਜਾ ਰਹੀ ਹੈ |

LEAVE A REPLY

Please enter your comment!
Please enter your name here