
NEW DELHI,(SADA CHANNEL NEWS):- ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Former Deputy Chief Minister of Delhi Manish Sisodia) ਨੂੰ ਈਡੀ (ED) ਨੇ ਗ੍ਰਿਫਤਾਰ ਕਰ ਲਿਆ ਹੈ,ਈਡੀ ਨੇ ਵੀਰਵਾਰ (9 ਮਾਰਚ) ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਸਿਸੋਦੀਆ ਤੋਂ ਦੂਜੀ ਵਾਰ ਪੁੱਛਗਿੱਛ ਕੀਤੀ,ਇਸ ਤੋਂ ਪਹਿਲਾਂ ਮੰਗਲਵਾਰ ਨੂੰ ਈਡੀ ਨੇ ਜੇਲ ‘ਚ ਸਿਸੋਦੀਆ ਤੋਂ ਪੁੱਛਗਿੱਛ ਕੀਤੀ ਸੀ,ਸੀਬੀਆਈ (CBI) ਨੇ ਮਨੀਸ਼ ਸਿਸੋਦੀਆ ਨੂੰ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ,ਦਿੱਲੀ ਦੀ ਅਦਾਲਤ ਨੇ ਸੋਮਵਾਰ ਨੂੰ ਉਸ ਨੂੰ 20 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਸੀਬੀਆਈ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਦੀ ਸੁਣਵਾਈ ਵੀ ਸ਼ੁੱਕਰਵਾਰ ਨੂੰ ਹੋਣੀ ਹੈ।
ਪਹਿਲਾਂ ਮੰਗਲਵਾਰ ਨੂੰ ਈਡੀ ਦੇ ਅਧਿਕਾਰੀ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਸਿਸੋਦੀਆ ਦਾ ਬਿਆਨ ਦਰਜ ਕਰਨ ਲਈ ਤਿਹਾੜ ਜੇਲ੍ਹ ਪੁੱਜੇ ਸਨ,ਈਡੀ (ED) ਨੇ ਸਿਸੋਦੀਆ ਤੋਂ ਪੁੱਛਗਿੱਛ ਲਈ ਅਦਾਲਤ ਤੋਂ ਇਜਾਜ਼ਤ ਲਈ ਸੀ,ਜੇਕਰ ਜਾਂਚ ਅਧਿਕਾਰੀ ਨੂੰ ਇਹ ਵਿਸ਼ਵਾਸ ਕਰਨ ਦੇ ਕਾਰਨ ਮਿਲਦੇ ਹਨ ਕਿ ਵਿਅਕਤੀ ਮਨੀ ਲਾਂਡਰਿੰਗ ਦੇ ਅਪਰਾਧ ਲਈ ਦੋਸ਼ੀ ਹੈ,ਤਾਂ ਈਡੀ ਪੀਐਮਐਲਏ (ED PMLA) ਦੀ ਧਾਰਾ 19 ਲਾਗੂ ਕਰ ਸਕਦੀ ਹੈ, ਜੋ ਇਸ ਕੇਸ ਵਿੱਚ ਸ਼ਾਮਲ ਵਿਅਕਤੀਆਂ ਜਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦੀ ਆਗਿਆ ਦਿੰਦੀ ਹੈ।
