Mohali,(Sada Channel News):- ਪੰਜਾਬ ‘ਚ PSEB 12ਵੀਂ ਜਮਾਤ ਦਾ ਅੰਗਰੇਜ਼ੀ ਦਾ ਪੇਪਰ ਲੀਕ ਹੋਣ ਦੇ ਮਾਮਲੇ ‘ਚ ਵੱਡੀ ਖਬਰ ਸਾਹਮਣੇ ਆਈ ਹੈ,ਪੁਲਿਸ ਵੱਲੋਂ ਪੇਪਰ ਲੀਕ (Paper Leak) ਕਰਨ ਵਾਲੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ,ਮੁਲਜ਼ਮਾਂ ਦੀ ਪਛਾਣ ਵੀਰ ਸਿੰਘ ਅਤੇ ਗਗਨ ਵਜੋਂ ਹੋਈ ਹੈ,ਫਿਲਹਾਲ ਪੁਲਿਸ (Police) ਵੱਲੋਂ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਹੋਰ ਸਾਥੀਆਂ ਦਾ ਪਤਾ ਲਗਾਇਆ ਜਾ ਸਕੇ,ਜ਼ਿਕਰਯੋਗ ਹੈ ਕਿ ਅੰਗਰੇਜ਼ੀ ਦੀ ਪ੍ਰੀਖਿਆ ਤੋਂ ਕੁਝ ਘੰਟੇ ਪਹਿਲਾਂ ਹੀ ਪੇਪਰ ਲੀਕ (Paper Leak) ਹੋ ਗਿਆ ਸੀ,ਇਸ ਦਾ ਪਤਾ ਲੱਗਣ ’ਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ’ਤੇ ਪ੍ਰੀਖਿਆ ਰੱਦ ਕਰ ਦਿੱਤੀ ਗਈ ਸੀ,ਤਰੀ ਨੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਸਨ,ਇਸ ਮਾਮਲੇ ਸਬੰਧੀ ਗੁਰਦਾਸਪੁਰ (Gurdaspur) ਦੇ ਥਾਣਾ ਸਿਟੀ ਪੁਲਿਸ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ।