ਪੁਲਿਸ ਅਤੇ ਕਾਨੂੰਨ ਵਿਵਸਥਾ ਲਈ 10,523 ਕਰੋੜ ਰੁਪਏ ਦੇ ਬਜਟ ਦੀ ਤਜਵੀਜ਼ ਰੱਖੀ

0
224
ਪੁਲਿਸ ਅਤੇ ਕਾਨੂੰਨ ਵਿਵਸਥਾ ਲਈ 10,523 ਕਰੋੜ ਰੁਪਏ ਦੇ ਬਜਟ ਦੀ ਤਜਵੀਜ਼ ਰੱਖੀ

Sada Channel News:-

Chandigarh,(Sada Channel News):- Punjab Budget 2023: ਭਗਵੰਤ ਮਾਨ ਸਰਕਾਰ ਵੱਲੋਂ ਅੱਜ ਬਜਟ ਪੇਸ਼ ਕੀਤਾ ਜਾ ਰਿਹਾ ਹੈ,ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Punjab Finance Minister Harpal Singh Cheema) ਨੇ ਬਜਟ ਵਿਚ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੁਲਿਸ (Police) ਅਤੇ ਕਾਨੂੰਨ ਵਿਵਸਥਾ ਲਈ 10,523 ਕਰੋੜ ਰੁਪਏ ਦੇ ਬਜਟ ਦੀ ਤਜਵੀਜ਼ ਰੱਖੀ,ਜੋ ਕਿ ਪਿਛਲੇ ਸਾਲ ਨਾਲੋਂ 11% ਵੱਧ ਹੈ।

ਸਾਈਬਰ ਅਪਰਾਧ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਬਜਟ ਵਿੱਚ 30 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਸੀ,ਰਾਜ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਬਜਟ ਵਿੱਚ 40 ਕਰੋੜ ਰੁਪਏ ਦਾ ਉਪਬੰਧ ਪ੍ਰਸਤਾਵਿਤ ਹੈ,ਸਮਾਜ ਭਲਾਈ ਤੇ ਸਮਾਜਿਕ ਨਿਆਂ ਲਈ 8,678 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ,ਜੋ ਕਿ ਪਿਛਲੇ ਸਾਲ ਨਾਲੋਂ 17% ਵੱਧ ਹੈ।

ਇਸ ਤੋਂ ਇਲਾਵਾ ਰਾਜ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ 26,295 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ,ਜੋ ਕਿ ਪਿਛਲੇ ਸਾਲ ਨਾਲੋਂ 13% ਵੱਧ ਹੈ,ਪੇਂਡੂ ਵਿਕਾਸ ਅਤੇ ਪੰਚਾਇਤਾਂ ਲਈ 3,319 ਕਰੋੜ ਰੁਪਏ ਅਲਾਟ ਕੀਤੇ ਗਏ ਹਨ,ਭਾਵ ਪਿਛਲੇ ਸਾਲ ਨਾਲੋਂ 11% ਦਾ ਵਾਧਾ,ਸਥਾਨਕ ਸਰਕਾਰਾਂ ਅਤੇ ਸ਼ਹਿਰੀ ਵਿਕਾਸ ਲਈ ਬਜਟ ਵਿੱਚ 6596 ਕਰੋੜ ਰੁਪਏ ਦਾ ਉਪਬੰਧ ਪ੍ਰਸਤਾਵਿਤ ਹੈ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Punjab Finance Minister Harpal Singh Cheema) ਨੇ ਪੰਜਾਬ ਦੇ ਪਬਲਿਕ ਟਰਾਂਸਪੋਰਟ ਸੈਕਟਰ ਲਈ 567 ਕਰੋੜ ਰੁਪਏ ਦੀ ਤਜਵੀਜ਼ ਰੱਖੀ ਹੈ,ਇਹ ਪਿਛਲੇ ਸਾਲ ਨਾਲੋਂ 42% ਵੱਧ ਹੈ,ਵਿੱਤੀ ਮੰਤਰੀ ਹਰਪਾਲ ਚੀਮਾ ਵੱਲੋਂ ਬਜਟ ਵਿਚ ਵੱਡਾ ਐਲਾਨ ਕਰਦਿਆਂ ਕਿਹਾ ਕਿ ਕਿਸਾਨਾਂ ਲਈ ਮੁਫ਼ਤ ਬਿਜਲੀ ਜਾਰੀ ਰਹੇਗੀ,ਬਿਜਲੀ ਸਬਸਿਡੀ ਲਈ 9331 ਕਰੋੜ ਰਾਖਵੇਂ ਰੱਖੇ,ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Punjab Finance Minister Harpal Singh Cheema) ਨੇ ਕਿਸਾਨਾਂ ਲਈ ਫਸਲ ਬੀਮਾ ਯੋਜਨਾ ਦਾ ਐਲਾਨ ਕੀਤਾ ਹੈ।

LEAVE A REPLY

Please enter your comment!
Please enter your name here