Minister Laljit Singh Bhullar ਨੇ ਬਜਟ ਨੂੰ ਖੇਤੀ ਸਹਾਇਕ ਕਿੱਤਿਆਂ ਵਿੱਚ ਨਵੀਂ ਰੂਹ ਭਰਨ ਵਾਲਾ ਕਰਾਰ ਦਿੱਤਾ

0
198
Minister Laljit Singh Bhullar ਨੇ ਬਜਟ ਨੂੰ ਖੇਤੀ ਸਹਾਇਕ ਕਿੱਤਿਆਂ ਵਿੱਚ ਨਵੀਂ ਰੂਹ ਭਰਨ ਵਾਲਾ ਕਰਾਰ ਦਿੱਤਾ

SADA CHANNEL NEWS:-

CHANDIGARH,(SADA CHANNEL NEWS):- ਪੰਜਾਬ ਦੇ ਪਸ਼ੂ ਪਾਲਣ,ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਖੇਤੀ ਸਹਾਇਕ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਵਾਲਾ ਕਰਾਰ ਦਿੱਤਾ,ਉਨ੍ਹਾਂ ਕਿਹਾ ਕਿ ਆਪਣੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪਸ਼ੂ ਪਾਲਣ ਵਿਭਾਗ ਲਈ ਆਉਣ ਵਾਲੇ ਵਿੱਤੀ ਵਰ੍ਹੇ ਵਿੱਚ 605 ਕਰੋੜ ਰੁਪਏ ਰਾਖਵੇਂ ਰੱਖੇ ਹਨ, ਜੋ ਵਿੱਤੀ ਵਰ੍ਹੇ 2022-23 ਦੇ ਮੁਕਾਬਲੇ 9 ਫ਼ੀਸਦੀ ਵੱਧ ਹਨ।

ਪਸ਼ੂ ਸਿਹਤ ਸੰਭਾਲ ਖੇਤਰ ਵਿੱਚ ਨਵੀਂ ਤਕਨੀਕ ਲਿਆਉਣ ਲਈ ਬਜਟ ਦੀ ਸ਼ਲਾਘਾ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਸ਼ੂਆਂ ਦੇ ਇਲਾਜ ਅਤੇ ਮਾਈਨਰ ਆਪ੍ਰੇਸ਼ਨਾਂ ਸਣੇ ਕਿਸਾਨਾਂ ਦੇ ਘਰਾਂ ਤੱਕ ਪਸ਼ੂਆਂ ਦੇ ਇਲਾਜ ਲਈ ਮੋਬਾਈਲ ਵੈਟਰਨਰੀ ਯੂਨਿਟਾਂ (Mobile Veterinary Units) ਚਲਾਉਣ ਲਈ ਪਹਿਲੀ ਵਾਰ 13 ਕਰੋੜ ਰੁਪਏ ਰੱਖੇ ਗਏ ਹਨ,ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਵਿਲੱਖਣ ਪ੍ਰਾਜੈਕਟ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਪਸ਼ੂਆਂ ਨੂੰ ਤੁਰੰਤ ਸਿਹਤ ਸਹੂਲਤਾਂ ਮੁਹੱਈਆ ਕਰਾਏਗਾ।

ਲਾਲਜੀਤ ਸਿੰਘ ਭੁੱਲਰ ਨੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Finance Minister Advocate Harpal Singh Cheema) ਵੱਲੋਂ ਆਪਣਾ ਦੂਜਾ ਅਗਾਂਹਵਧੂ ਅਤੇ ਲੋਕ-ਪੱਖੀ ਬਜਟ ਪੇਸ਼ ਕਰਨ ਲਈ ਧੰਨਵਾਦ ਕਰਦਿਆਂ  ਕਿਹਾ ਕਿ ਪਸ਼ੂਆਂ ਦੇ ਟੀਕਾਕਰਨ ਲਈ 25 ਕਰੋੜ ਰੁਪਏ ਰੱਖੇ ਗਏ ਹਨ,ਜਿਸ ਨਾਲ ਵਿਭਾਗ ਪਸ਼ੂਆਂ ਲਈ ਹੋਰ ਲੋੜੀਂਦੇ ਟੀਕਾਕਰਨ ਕਰਵਾਉਣ ਲਈ ਹੋਰ ਸਮਰੱਥ ਹੋਵੇਗਾ,ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸੂਬਾ ਸਰਕਾਰ ਨੇ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖ਼ੁਰਾਕਾਂ ਖ਼ਰੀਦੀਆਂ ਹਨ ਤਾਂ ਜੋ ਸੂਬੇ ਵਿੱਚ ਸਮੂਹ ਗਾਵਾਂ ਦਾ ਟੀਕਾਕਰਨ ਕੀਤਾ ਜਾ ਸਕੇ,ਉਨ੍ਹਾਂ ਕਿਹਾ ਕਿ ਹੁਣ ਤੱਕ 7.45 ਲੱਖ ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ (Cabinet Minister Laljit Singh Bhullar) ਨੇ ਕਿਹਾ ਕਿ ਝੀਂਗੇ ਦੀ ਕਾਸ਼ਤ ਅਧੀਨ ਮੌਜੂਦਾ 1,212 ਏਕੜ ਰਕਬੇ ਨੂੰ ਅਗਲੇ 5 ਸਾਲਾਂ ਵਿੱਚ 5,000 ਏਕੜ ਤੱਕ ਵਧਾਉਣ ਲਈ 10 ਕਰੋੜ ਰੁਪਏ ਰੱਖੇ ਗਏ ਹਨ,ਜੋ ਇਸ ਖੇਤੀ ਸਹਾਇਕ ਕਿੱਤੇ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਲਈ ਸਹਾਈ ਹੋਣਗੇ,ਉਨ੍ਹਾਂ ਕਿਹਾ ਕਿ ਮੱਛੀ, ਝੀਂਗਾ ਅਤੇ ਸਬੰਧਤ ਉਤਪਾਦਾਂ ਦੀ ਸੰਭਾਲ ਲਈ ਸਰਕਾਰੀ ਸਬਸਿਡੀ ਨਾਲ 30 ਟਨ ਦੀ ਸਮਰੱਥਾ ਦਾ ਇੱਕ ਆਈਸ ਪਲਾਂਟ ਸਥਾਪਿਤ ਕੀਤੇ ਜਾਣ ਦੀ ਤਜਵੀਜ਼ ਰੱਖੀ ਗਈ ਹੈ ਜਦਕਿ ਦੋ ਟਨ ਸਮਰੱਥਾ ਵਾਲੀ ਮਿੰਨੀ ਫਿਸ਼ ਫੀਡ ਮਿਲ ਜ਼ਿਲ੍ਹਾ ਜਲੰਧਰ ਵਿਖੇ ਸਰਕਾਰ ਦੀ ਸਬਸਿਡੀ ਨਾਲ ਸਥਾਪਿਤ ਕੀਤੀ ਗਈ ਹੈ।

LEAVE A REPLY

Please enter your comment!
Please enter your name here