ਸਕੂਲ ਸਿੱਖਿਆ ਵਿਭਾਗ ਨੇ ਇੱਕ ਦਿਨ ਵਿੱਚ 1 ਲੱਖ ਦਾਖ਼ਲੇ ਕਰਨ ਦਾ ਇਤਿਹਾਸਕ ਰਿਕਾਰਡ ਸਿਰਜਿਆ: Punjab School Education Minister Harjot Singh Bains

0
145
ਅਧਿਆਪਕ ਯੋਗਤਾ ਪ੍ਰੀਖਿਆ ਟੈਸਟ ਵਿੱਚ ਹੋਈ ਅਣਗਿਹਲੀ ਦੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਉੱਚ ਪੱਧਰੀ ਜਾਂਚ ਦੇ ਹੁਕਮ

Sada Channel News:-

Chandigarh, March 11 (Sada Channel News):- ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਇੱਕ ਦਿਨ ਵਿੱਚ ਇੱਕ ਲੱਖ ਤੋਂ ਵੱਧ ਦਾਖ਼ਲੇ ਕਰਨ ਦਾ ਇਤਿਹਾਸਕ ਰਿਕਾਰਡ ਦਰਜ ਕੀਤਾ ਹੈ,ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Punjab School Education Minister Harjot Singh Bains) ਨੇ ਦੱਸਿਆ ਕਿ ਦਾਖ਼ਲਾ ਅਭਿਆਨ ਦੇ ਪਹਿਲੇ ਦਿਨ (ਮਿਤੀ 10 ਮਾਰਚ, 2023) ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਇੱਕ ਲੱਖ ਨਵੇਂ ਵਿਦਿਆਰਥੀ ਦਾਖਲ ਕਰਨ ਦਾ ਟੀਚਾ ਰੱਖਿਆ ਗਿਆ ਸੀ,ਜਿਸ ਨੂੰ ਹਾਸਲ ਕਰ ਲਿਆ ਗਿਆ ਹੈ,ਉਹਨਾਂ ਦੱਸਿਆ ਕਿ ਇਹ ਮੁਹਿੰਮ ਸਵੇਰੇ 8 ਵਜੇ ਤੋਂ ਦੂਰ ਰਾਤ 10 ਵਜੇ ਤੱਕ ਜਾਰੀ ਰਹੀ,ਜਿਸ ਦੌਰਾਨ 100298 ਦਾਖ਼ਲੇ ਕੀਤੇ ਗਏ,ਸਿੱਖਿਆ ਮੰਤਰੀ ਨੇ ਦੱਸਿਆ ਕਿ ਦਾਖ਼ਲਾ ਅਭਿਆਨ ਦਾ ਸੂਬੇ ਵਿਚ ਬਹੁਤ ਜਿਆਦਾ ਉਤਸ਼ਾਹ ਸੀ ਕਿ ਵਿਭਾਗ ਦੀ ਵੈਬਸਾਈਟ ਵੀ ਡਾਊਨ ਹੋ ਗਈ ਸੀ,ਜਿਸ ਕਾਰਨ ਦਾਖਲਿਆਂ ਸਬੰਧੀ ਕਾਰਜ ਦੇਰ ਰਾਤ ਤੱਕ ਜਾਰੀ ਰਿਹਾ,ਉਨ੍ਹਾਂ ਦੱਸਿਆ ਕਿ ਦਾਖ਼ਲੇ ਅਭਿਆਨ ਦੌਰਾਨ ਵੱਡੇ ਪੱਧਰ ‘ਤੇ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਵਿੱਚੋਂ ਨਾਮ ਕਟਵਾ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਕਰਵਾਏ ਹਨ।

ਉਹਨਾਂ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਤਹਿ ਟੀਚੇ ਦੀ ਥਾਂ 134.6 ਫੀਸਦੀ ਦਾਖ਼ਲੇ ਜਦਕਿ Ferozepur, Barnala, Amritsar, Bathinda, Kapurthala, Patiala, SBS. Nagar, Malerkotla, Fazilka, Tarn Taran ਅਤੇ Sangrur ਜ਼ਿਲ੍ਹੇ ਵਿੱਚ ਵੀ 128.28 ਫੀਸਦੀ ਤੋਂ 103.44 ਦਾਖ਼ਲੇ ਦਰਜ ਕੀਤੇ ਗਏ ਹਨ,ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਦਾਖ਼ਲਾ ਮੁਹਿੰਮ ਨੂੰ ਮਿਲੇ ਲੋਕਾਂ ਦੇ ਭਰਪੂਰ ਹੁੰਗਾਰੇ ਤੋਂ ਇਹ ਸਪਸ਼ਟ ਹੋ ਜਾਂਦਾ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਪ੍ਰਤੀ ਅਪਣਾਈ ਗਈ ਨੀਤੀ ’ਤੇ ਲੋਕਾਂ ਨੇ ਮੋਹਰ ਲਗਾਈ ਹੈ,ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸਕੂਲ ਸਿੱਖਿਆ ਵਿੱਚ ਸੁਧਾਰ ਕਰਨ ਲਈ ਕਈ ਉਪਰਾਲੇ ਕੀਤੇ ਗਏ ਹਨ।

ਜਿਹਨਾਂ ਵਿੱਚ ਪ੍ਰਮੁੱਖ ਤੌਰ ਤੇ ਸਕੂਲ ਆਫ਼ ਐਮੀਨੈਂਸ, ਸਰਕਾਰੀ ਸਕੂਲਾਂ ਦੀ ਚਾਰ-ਦੀਵਾਰੀ ਕਰਵਾਉਣ,ਨਵੇਂ ਕਮਰਿਆਂ ਦੀ ਉਸਾਰੀ ਕਰਵਾਉਣ, ਸਕੂਲੀ ਵਿਦਿਆਰਥੀਆਂ ਨੂੂੰ ਸਾਫ਼-ਸੁਥਰੇ ਬਾਥਰੂਮ ਉਪਲਬਧ ਕਰਵਾਉਣ ਤੋਂ ਇਲਾਵਾ ਸਮੇਂ ਸਿਰ ਸਕੂਲੀ ਵਰਦੀਆਂ ਤੇ ਕਿਤਾਬਾਂ ਮੁਹੱਈਆ ਕਰਵਾਉਣਾ ਸ਼ਾਮਲ ਹੈ। ਉਹਨਾਂ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਹਿਲੇ ਸਾਲ ਵਿੱਚ ਹੀ ਸਭ ਤੋਂ ਵੱਧ ਅਧਿਆਪਕ ਵੀ ਭਰਤੀ ਕੀਤੇ ਗਏ ਹਨ,ਸ. ਬੈਂਸ ਨੇ ਕਿਹਾ ਕਿ ਇਹ ਮੁਹਿੰਮ 31 ਮਾਰਚ 2023 ਤੱਕ ਪੰਜਾਬ ਦੇ ਹਰੇਕ ਸਰਕਾਰੀ ਸਕੂਲ ਵਿੱਚ ਜਾਰੀ ਰਹੇਗੀ,ਅਖ਼ੀਰ ਵਿੱਚ ਉਹਨਾਂ ਕਿਹਾ ਕਿ ਦਾਖ਼ਲਿਆਂ ਸਬੰਧੀ ਮਿੱਥਿਆ ਗਿਆ ਟੀਚਾ ਸਾਰੇ ਅਧਿਆਪਕਾਂ ਦੇ ਸਹਿਯੋਗ ਸਦਕਾ ਹੀ ਹਾਸਲ ਕੀਤਾ ਗਿਆ ਹੈ।

LEAVE A REPLY

Please enter your comment!
Please enter your name here