ਲੋਕਾਂ ਦੇ ਵਿਆਹਾਂ ‘ਚ ਬੈਂਡ ਵਜਾਏਗੀ Punjab Police,ਦੇਣਗੇ ਪੈਣਗੇ ਘੰਟੇ ਲਈ 7 ਹਜ਼ਾਰ ਰੁਪਏ

0
207
ਲੋਕਾਂ ਦੇ ਵਿਆਹਾਂ 'ਚ ਬੈਂਡ ਵਜਾਏਗੀ Punjab Police,ਦੇਣਗੇ ਪੈਣਗੇ ਘੰਟੇ ਲਈ 7 ਹਜ਼ਾਰ ਰੁਪਏ

SADA CHANNEL NEWS:-

CHANDIGARH,(SADA CHANNEL NEWS):- ਪੰਜਾਬ ਪੁਲਿਸ (Punjab Police) ਹੁਣ ਲੋਕਾਂ ਦੇ ਵਿਆਹਾਂ ਵਿੱਚ ਬੈਂਡ ਵਜਾਏਗੀ,ਇਸ ਲਈ ਪੁਲਿਸ ਪਾਰਟੀ ਇੱਕ ਘੰਟੇ ਲਈ 7 ਹਜ਼ਾਰ ਰੁਪਏ ਵਸੂਲੇਗੀ,ਪਤਾ ਲੱਗਾ ਹੈ ਕਿ ਪੁਲਿਸ ਮੁਲਾਜ਼ਮਾਂ ਨੇ ਵਿਆਹ ਸਮਾਗਮਾਂ ਦੀ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਹੈ,ਕੋਈ ਵਿਅਕਤੀ 80549-42100 ‘ਤੇ ਸੰਪਰਕ ਕਰਕੇ ਬੈਂਡ ਬੁੱਕ ਕਰ ਸਕਦਾ ਹੈ,ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਹਰਮਨਦੀਪ ਸਿੰਘ ਗਿੱਲ (SSP Harmandeep Singh Gill) ਨੇ ਇਸ ਸਬੰਧੀ ਇੱਕ ਸਰਕੂਲਰ ਜਾਰੀ ਕੀਤਾ ਹੈ,ਇਹ ਸਰਕੂਲਰ ਕਾਫੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ,ਸਰਕੂਲਰ ਮੁਤਾਬਕ ਸ੍ਰੀ ਮੁਕਤਸਰ ਸਾਹਿਬ (Muktsar Sahib) ਦੀ ਪੁਲਿਸ ਹੁਣ ਲੋਕਾਂ ਦੇ ਵਿਆਹ ਸਮਾਗਮ ਵਿੱਚ ਬੈਂਡ ਵਜਾਏਗੀ।

ਮੁਕਤਸਰ ਪੁਲਿਸ (Muktsar Police) ਵੱਲੋਂ ਸਰਕੂਲਰ ਜਾਰੀ ਕਰਕੇ ਇਲਾਕਾ ਵਾਸੀਆਂ ਨੂੰ ਇਸ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ,ਇਸ ਵਿੱਚ ਕਿਹਾ ਗਿਆ ਹੈ ਕਿ ਮੁਕਤਸਰ ਘਰੇਲੂ ਸਮਾਗਮਾਂ ਲਈ ਵੀ ਪੁਲਿਸ ਬੈਂਡ ਦੀ ਬੁਕਿੰਗ ਕਰਵਾਈ ਜਾ ਸਕਦੀ ਹੈ,ਸਰਕੂਲਰ ਮੁਤਾਬਕ ਕੋਈ ਵੀ ਸਰਕਾਰੀ ਜਾਂ ਪ੍ਰਾਈਵੇਟ ਵਿਅਕਤੀ ਪੁਲਿਸ ਬੈਂਡ ਬੁੱਕ ਕਰਵਾ ਸਕਦਾ ਹੈ,ਮੁਕਤਸਰ ਪੁਲਿਸ (Muktsar Police) ਵੱਲੋਂ ਜਾਰੀ ਸਰਕੂਲਰ ਅਨੁਸਾਰ ਪੁਲਿਸ ਬੈਂਡ (Police Band) ਦੀ ਬੁਕਿੰਗ ਲਈ ਵੱਖ-ਵੱਖ ਰੇਟ ਤੈਅ ਕੀਤੇ ਗਏ ਹਨ ਜੋ ਪ੍ਰਤੀ ਘੰਟੇ ਦੇ ਆਧਾਰ ‘ਤੇ ਹਨ,ਸਰਕਾਰੀ ਕਰਮਚਾਰੀਆਂ ਨੂੰ ਇੱਕ ਘੰਟੇ ਦੀ ਬੁਕਿੰਗ ਲਈ ਪੰਜ ਹਜ਼ਾਰ ਰੁਪਏ ਦੇਣੇ ਪੈਣਗੇ,ਦੂਜੇ ਪਾਸੇ ਪ੍ਰਾਈਵੇਟ ਮੁਲਾਜ਼ਮਾਂ ਤੇ ਆਮ ਲੋਕਾਂ ਤੋਂ ਇੱਕ ਘੰਟੇ ਲਈ ਸੱਤ ਹਜ਼ਾਰ ਰੁਪਏ ਵਸੂਲੇ ਜਾਣਗੇ।

ਇਸੇ ਤਰ੍ਹਾਂ ਹਰ ਵਾਧੂ ਘੰਟੇ ਲਈ ਸਰਕਾਰੀ ਕਰਮਚਾਰੀ ਤੋਂ 2500 ਰੁਪਏ ਤੇ ਆਮ ਜਨਤਾ ਤੋਂ 3500 ਰੁਪਏ ਵਸੂਲੇ ਜਾਣਗੇ,ਪੁਲਿਸ ਲਾਈਨ ਤੋਂ ਸਮਾਰੋਹ ਤੱਕ ਜਾਣ ਲਈ ਬੁਕਿੰਗ ਕਰਨ ਵਾਲੇ ਵਿਅਕਤੀ ਤੋਂ 80 ਰੁਪਏ ਪ੍ਰਤੀ ਕਿਲੋਮੀਟਰ ਦਾ ਖਰਚਾ ਲਿਆ ਜਾਵੇਗਾ,ਪੁਲਿਸ ਬੈਂਡ (Police Band) ਦੀ ਬੁਕਿੰਗ ਲਈ ਪੁਲਿਸ ਕੰਟਰੋਲ ਰੂਮ ਜਾਂ ਪੁਲਿਸ ਲਾਈਨ (Police Control Room Or Police Line) ਨਾਲ ਸੰਪਰਕ ਕੀਤਾ ਜਾ ਸਕਦਾ ਹੈ,ਇਸ ਤੋਂ ਇਲਾਵਾ ਬੈਂਡ ਬੁਕਿੰਗ ਲਈ ਮੋਬਾਈਲ ਨੰਬਰ ਵੀ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here