ਅਧਿਆਪਕ ਯੋਗਤਾ ਪ੍ਰੀਖਿਆ ਟੈਸਟ ਵਿੱਚ ਹੋਈ ਅਣਗਿਹਲੀ ਦੀ ਸਿੱਖਿਆ ਮੰਤਰੀ Harjot Singh Bains ਵੱਲੋਂ ਉੱਚ ਪੱਧਰੀ ਜਾਂਚ ਦੇ ਹੁਕਮ

0
174
ਅਧਿਆਪਕ ਯੋਗਤਾ ਪ੍ਰੀਖਿਆ ਟੈਸਟ ਵਿੱਚ ਹੋਈ ਅਣਗਿਹਲੀ ਦੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਉੱਚ ਪੱਧਰੀ ਜਾਂਚ ਦੇ ਹੁਕਮ

Sada Channel News:-

Chandigarh, March 13 (Sada Channel News):- ਬੀਤੇ ਦਿਨ ਸੂਬੇ ਭਰ ਵਿਚ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (Punjab State Teacher Eligibility Test) (PSTET) ਦੀ ਹੋਈ ਪ੍ਰੀਖਿਆ ਵਿੱਚ ਵੱਡੀ ਅਣਗਹਿਲੀ ਸਾਹਮਣੇ ਆਈ ਹੈ,ਜਾਣਕਾਰੀ ਅਨੁਸਾਰ ਪੇਪਰ ਵਿੱਚ ਦਿੱਤੇ ਵਿਕਲਪਾਂ ਵਿੱਚੋਂ ਸਹੀ ਉੱਤਰਾਂ ਵਾਲੇ ਵਿਕਲਪ ਨੂੰ ਗੂੜਾ (ਹਾਈਲਾਈਟ) ਕਰਕੇ ਲਿਖਿਆ ਗਿਆ ਸੀ,ਜਿਸ ਤੋਂ ਬਾਅਦ ਵਿਰੋਧੀਆਂ ਵੱਲੋਂ ਲਗਾਤਾਰ ਸਰਕਾਰ ਅਤੇ ਸਿੱਖਿਆ ਮੰਤਰੀ ਨੂੰ ਨਿਸ਼ਾਨੇ ਤੇ ਲਿਆ ਜਾ ਰਿਹਾ ਸੀ,ਇਸਦੇ ਨਾਲ ਹੀ ਉਹਨਾਂ ਨੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ।

ਹੁਣ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister Harjot Singh Bains) ਨੇ ਇਸ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ,ਉਹਨਾਂ ਨੇ ਇਹ ਜਾਣਕਾਰੀ ਸ਼ੋਸ਼ਲ ਮੀਡੀਆ ਅਕਾਊਂਟ (Social Media Account) ਤੇ ਸਾਂਝੀ ਕੀਤੀ ਹੈ,ਉਹਨਾਂ ਨੇ ਲਿਖਿਆ “ਸਾਡੀ ਪ੍ਰੀਖਿਆ ਪ੍ਰਕਿਰਿਆ ਵਿੱਚ ਪੂਰੀ ਨਿਰਪੱਖਤਾ ਬਣਾਈ ਰੱਖਣ ਲਈ, A++ NAAC ਗ੍ਰੇਡ ਯਾਨੀ GNDU ਵਾਲੀ ਤੀਜੀ ਧਿਰ ਦੁਆਰਾ ਆਯੋਜਿਤ PSTET ਪ੍ਰੀਖਿਆ ਨੂੰ ਦੇਖਣ ਲਈ ਇੱਕ PS ਪੱਧਰ ਦੀ ਜਾਂਚ ਦਾ ਆਦੇਸ਼ ਦਿੱਤਾ ਗਿਆ ਹੈ,ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲਿਆਂ ‘ਤੇ ਅਪਰਾਧਿਕ ਲਾਪਰਵਾਹੀ ਲਈ ਮੁਕੱਦਮਾ ਦਰਜ ਕੀਤਾ ਜਾਵੇਗਾ।”

LEAVE A REPLY

Please enter your comment!
Please enter your name here