
NEW DELHI,(SADA CHANNEL NEWS):- ਸ਼ਰਾਬ ਘੁਟਾਲੇ ਦੇ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਬੰਦ ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ (Former Deputy CM of Delhi Manish Sisodia) ਇੱਕ ਨਵੀਂ ਮੁਸੀਬਤ ਵਿਚ ਘਿਰ ਗਏ ਹਨ,ਦਰਅਸਲ,ਸੀਬੀਆਈ (CBI) ਨੇ 14 ਮਾਰਚ ਨੂੰ ਆਮ ਆਦਮੀ ਪਾਰਟੀ ਦੀ ਕਥਿਤ ‘ਫੀਡਬੈਕ ਯੂਨਿਟ’ (ਐਫਬੀਯੂ) (Feedback Unit (FBU)) ਨਾਲ ਸਬੰਧਤ ਜਾਸੂਸੀ ਮਾਮਲੇ ਵਿਚ ਮਨੀਸ਼ ਸਿਸੋਦੀਆ ਸਮੇਤ ਸੱਤ ਲੋਕਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਐਫਆਈਆਰ ਦਰਜ ਕੀਤੀ ਸੀ,ਇਸ ਗੱਲ ਦਾ ਖੁਲਾਸਾ ਅੱਜ ਹੋਇਆ ਹੈ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਦੇ ਸਲਾਹਕਾਰ ਗੋਪਾਲ ਮੋਹਨ ਦਾ ਵੀ ਐਫਆਈਆਰ ਵਿਚ ਨਾਮ ਹੈ।
