
CHANDIGARH,(SADA CHANNEL NEWS):- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ (Punjab Education Minister Harjot Bains) ਜਲਦੀ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ,ਮੰਤਰੀ ਪੰਜਾਬ ਕੇਡਰ ਦੇ 2019 ਬੈਚ ਦੇ ਆਈਪੀਐਸ ਅਧਿਕਾਰੀ ਜੋਤੀ ਯਾਦਵ (IPS officer Jyoti Yadav) ਨਾਲ ਵਿਆਹ ਕਰਨ ਵਾਲੇ ਹਨ,ਇਸ ਦੌਰਾਨ ਦੋਵਾਂ ਦੀ ਵਿਆਹ ਦੀ ਤਰੀਕ ਸਾਹਮਣੇ ਆ ਗਈ ਹੈ,ਦੱਸਿਆ ਜਾ ਰਿਹਾ ਹੈ ਕਿ ਦੋਵੇਂ 25 ਮਾਰਚ ਨੂੰ ਵਿਆਹ ਕਰਨ ਜਾ ਰਹੇ ਹਨ,ਜਾਣਕਾਰੀ ਮੁਤਾਬਕ ਵਿਆਹ ਦੀਆਂ ਰਸਮਾਂ ਨੰਗਲ ਦੇ ਗੁਰਦੁਆਰਾ ਸਾਹਿਬ ‘ਚ ਹੋਣਗੀਆਂ ਅਤੇ ਆਨੰਦ ਕਾਰਜ ਹੋਵੇਗਾ,’ਆਪ’ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਵਿਆਹ ‘ਚ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ,ਪੰਜਾਬ ਦੇ ਸੀਐੱਮ ਭਗਵੰਤ ਮਾਨ ਸਮੇਤ ਕਈ ਵੱਡੇ ਨੇਤਾ ਸ਼ਾਮਲ ਹੋਣਗੇ,ਸਿੱਖਿਆ ਮੰਤਰੀ ਅਤੇ ਆਈਪੀਐਸ ਦੀ ਵਿਆਹ ਦੀ ਕਾਫੀ ਚਰਚਾ ਹੋ ਰਹੀ ਹੈ,ਉਨ੍ਹਾਂ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ,ਦੱਸ ਦੇਈਏ ਕਿ ਜੋਤੀ ਯਾਦਵ ਦਾ ਪਰਿਵਾਰ ਗੁਰੂਗ੍ਰਾਮ ‘ਚ ਰਹਿੰਦਾ ਹੈ,ਜੋਤੀ, ਜੋ ਕਿ ਲੁਧਿਆਣਾ ਵਿੱਚ ਏਡੀਸੀਪੀ ਸੀ,ਮਾਨਸਾ ਵਿੱਚ ਐਸਪੀ ਹੈੱਡਕੁਆਰਟਰ ਵਜੋਂ ਤਾਇਨਾਤ ਹੈ।
