ਮੁੱਖ ਮੰਤਰੀ Bhagwant Mann ਪਹੁੰਚੇ ਪਿੰਡ ਖਟਕੜ ਕਲਾਂ:ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

0
101
ਮੁੱਖ ਮੰਤਰੀ Bhagwant Mann ਪਹੁੰਚੇ ਪਿੰਡ ਖਟਕੜ ਕਲਾਂ:ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

Sada Channel News:-

Chandigarh,March 23,(Sada Channel News):- ਸ਼ਹੀਦ-ਏ-ਆਜ਼ਮ ਭਗਤ ਸਿੰਘ (Shaheed-E-Azam Bhagat Singh) ਦੇ ਸ਼ਹੀਦੀ ਦਿਹਾੜੇ ‘ਤੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਪੁੱਜੇ,ਇੱਥੇ ਉਨ੍ਹਾਂ ਸ਼ਹੀਦ ਭਗਤ ਸਿੰਘ,ਸੁਖਦੇਵ ਅਤੇ ਰਾਜਗੁਰੂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ।ਸੀਐਮ ਮਾਨ ਦੀ ਆਮਦ ਤੋਂ ਪਹਿਲਾਂ ਪਿੰਡ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਸਨ,ਇਸ ਤੋਂ ਪਹਿਲਾਂ 22 ਮਾਰਚ ਨੂੰ ਸੀਐਮ ਮਾਨ ਨੇ ਅਜਾਇਬ ਘਰ ਤੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਘਰ ਤੱਕ 850 ਮੀਟਰ ਲੰਬੀ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਵੀ ਕੀਤਾ ਸੀ।

ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੇ ਅੱਜ ਤਿੰਨ ਪ੍ਰੋਗਰਾਮ ਹਨ,ਇਨ੍ਹਾਂ ਵਿੱਚੋਂ ਸਭ ਤੋਂ ਪਹਿਲਾਂ ਪਿੰਡ ਖਟਕੜ ਕਲਾਂ ਵਿੱਚ ਸ਼ਹੀਦ ਭਗਤ ਸਿੰਘ,ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ,ਫਿਰੋਜ਼ਪੁਰ ਵਿੱਚ ਵੀ ਸ਼ਹੀਦਾਂ ਨੂੰ ਯਾਦ ਕਰਨਗੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ,ਇਸ ਤੋਂ ਬਾਅਦ ਉਹ ਸਿੱਧੇ ਦਿੱਲੀ ਜੰਤਰ-ਮੰਤਰ ਲਈ ਰਵਾਨਾ ਹੋਣਗੇ,ਇੱਥੇ ਉਹ ਕੇਂਦਰ ਸਰਕਾਰ ਵਿਰੁੱਧ ਮੁਹਿੰਮ ਦੀ ਸ਼ੁਰੂਆਤ ‘ਚ ਸ਼ਾਮਲ ਹੋ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨਾਲ ਜਨ ਸਭਾ ਨੂੰ ਸੰਬੋਧਨ ਕਰਨਗੇ।

LEAVE A REPLY

Please enter your comment!
Please enter your name here