Punjab State Power Corporation Limited (Powercom) ਨੇ ਉਦਯੋਗਾਂ ਨੂੰ ਵੱਡਾ ਝਟਕਾ,ਉਦਯੋਗਾਂ ਨੂੰ 5.50 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਮਿਲੇਗੀ

0
202
Punjab State Power Corporation Limited (Powercom) ਨੇ ਉਦਯੋਗਾਂ ਨੂੰ ਵੱਡਾ ਝਟਕਾ,ਉਦਯੋਗਾਂ ਨੂੰ 5.50 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਮਿਲੇਗੀ

Sada Channel News:-

Chandigarh,(Sada Channel News):- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕਾਮ) (Punjab State Power Corporation Limited (Powercom)) ਨੇ ਉਦਯੋਗਾਂ ਨੂੰ ਵੱਡਾ ਝਟਕਾ ਦਿੱਤਾ ਹੈ,ਪਾਵਰਕਾਮ ਨੇ ਬਿਜਲੀ ਦਰਾਂ ਵਿੱਚ 50 ਪੈਸੇ ਪ੍ਰਤੀ ਯੂਨਿਟ ਵਾਧਾ ਕੀਤਾ ਹੈ,ਇਸ ਤੋਂ ਬਾਅਦ ਹੁਣ ਉਦਯੋਗਾਂ ਨੂੰ 5.50 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਮਿਲੇਗੀ,ਇਸ ਨੂੰ ਅਗਲੇ ਪੰਜ ਸਾਲਾਂ ਲਈ ਤਿੰਨ ਫੀਸਦੀ ਦੇ ਸਾਲਾਨਾ ਵਾਧੇ ਨਾਲ ਲਾਗੂ ਕੀਤਾ ਜਾਵੇਗਾ। 1 ਅਪ੍ਰੈਲ ਤੋਂ ਵਧੀ ਹੋਈ ਦਰ ‘ਤੇ ਬਿਜਲੀ ਮਿਲੇਗੀ।

ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (Punjab State Electricity Regulatory Commission) ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਪਾਵਰਕਾਮ ਨੇ ਇੱਕ ਸਰਕੂਲਰ ਜਾਰੀ ਕਰਕੇ ਅਧਿਕਾਰੀਆਂ ਨੂੰ ਇਸ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ,ਪਾਵਰਕਾਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਘਰੇਲੂ ਬਿਜਲੀ ਵੀ ਮਹਿੰਗੀ ਕਰਨ ਦਾ ਪ੍ਰਸਤਾਵ ਭੇਜਿਆ ਸੀ,ਹਾਲਾਂਕਿ ਅਜੇ ਤੱਕ ਇਸ ਦੀ ਇਜਾਜ਼ਤ ਨਹੀਂ ਮਿਲੀ ਹੈ,ਰੈਗੂਲੇਟਰੀ ਕਮਿਸ਼ਨ ਨੂੰ ਭੇਜੇ ਪ੍ਰਸਤਾਵ ਵਿੱਚ ਪਾਵਰਕਾਮ ਨੇ ਦਲੀਲ ਦਿੱਤੀ ਸੀ ਕਿ ਸੂਬੇ ਵਿੱਚ ਵਧਦੀ ਮੰਗ ਨੂੰ ਪੂਰਾ ਕਰਨ ਲਈ ਉਸ ਨੂੰ ਬਾਹਰੋਂ ਮਹਿੰਗੀ ਬਿਜਲੀ ਅਤੇ ਕੋਲਾ ਖਰੀਦਣਾ ਪਵੇਗਾ।

ਇਸ ਕਾਰਨ ਖਰਚੇ ਬਹੁਤ ਵਧ ਗਏ ਹਨ ਪਰ ਮਾਲੀਆ ਉਸ ਹਿਸਾਬ ਨਾਲ ਨਹੀਂ ਮਿਲ ਰਿਹਾ,ਬਿਜਲੀ ਸਬਸਿਡੀ (Electricity Subsidy) ਦਾ ਬੋਝ ਵੀ ਲਗਾਤਾਰ ਵਧ ਰਿਹਾ ਹੈ,ਇਨ੍ਹਾਂ ਸਾਰੀਆਂ ਦਲੀਲਾਂ ਨਾਲ ਪਾਵਰਕਾਮ ਨੇ ਰੈਗੂਲੇਟਰੀ ਕਮਿਸ਼ਨ (Regulatory Commission) ਨੂੰ ਪ੍ਰਸਤਾਵ ਭੇਜ ਕੇ ਬਿਜਲੀ ਦੀਆਂ ਦਰਾਂ ਵਧਾਉਣ ਦੀ ਮਨਜ਼ੂਰੀ ਮੰਗੀ ਸੀ,ਦੂਜੇ ਪਾਸੇ PSEB ਇੰਜੀਨੀਅਰਜ਼ ਐਸੋਸੀਏਸ਼ਨ ਨੇ ਰੈਗੂਲੇਟਰੀ ਕਮਿਸ਼ਨ ਦੇ ਇਸ ਕਦਮ ਨੂੰ ਜਾਇਜ਼ ਠਹਿਰਾਇਆ ਹੈ,ਐਸੋਸੀਏਸ਼ਨ ਮੁਤਾਬਕ ਪਾਵਰਕਾਮ ਦੀ ਆਮਦਨ ਵਿੱਚ ਵਾਧਾ ਹੋਣ ਨਾਲ ਆਰਥਿਕ ਤੰਗੀ ਕੁਝ ਹੱਦ ਤੱਕ ਹੱਲ ਹੋ ਜਾਵੇਗੀ।

ਇਸ ਦੇ ਨਾਲ ਹੀ ਸਰਕਾਰ ‘ਤੇ ਬਿਜਲੀ ਸਬਸਿਡੀ (Electricity Subsidy) ਦਾ ਬੋਝ ਵੀ ਘੱਟ ਜਾਵੇਗਾ,ਬਿਜਲੀ ਦਰਾਂ ਵਧਣ ਨਾਲ ਸੂਬੇ ਦੇ ਕਰੀਬ ਡੇਢ ਲੱਖ ਉਦਯੋਗ ਪ੍ਰਭਾਵਿਤ ਹੋਣਗੇ,ਸਰਕਾਰ ਨੇ ਚਾਲੂ ਵਿੱਤੀ ਸਾਲ ਦੌਰਾਨ ਇਨ੍ਹਾਂ ਉਦਯੋਗਾਂ ਨੂੰ 2669 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਹੈ,ਇਸ ਵਿੱਚ ਛੋਟੇ ਉਦਯੋਗਾਂ ਨੂੰ 189 ਕਰੋੜ,ਮੱਧਮ ਉਦਯੋਗਾਂ ਨੂੰ 289 ਕਰੋੜ ਅਤੇ ਵੱਡੇ ਉਦਯੋਗਾਂ ਨੂੰ 2191 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ।

LEAVE A REPLY

Please enter your comment!
Please enter your name here