ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਕੀਤੀ ਮੁਲਾਕਾਤ

0
248
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਕੀਤੀ ਮੁਲਾਕਾਤ

Sada Channel News:-

Mansa, April 3 (Sada Channel News):- ਲੰਘੇ ਦਿਨ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿਖੇ ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Late young Punjabi Singer Sidhu Moosewala) ਦੇ ਮਾਪਿਆਂ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਅਪਰਾਧ ਲਈ ਸੁਵਿਧਾਵਾਂ ਬਣ ਗਈਆਂ ਹਨ,ਇਹ ਹੁਣ ਸੁਧਾਰ ਘਰ ਨਹੀਂ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਵਰਗੇ ਜੇਲ੍ਹਾਂ ’ਚੋਂ ਇੰਟਰਵਿਊ ਦੇ ਰਹੇ ਹਨ ਅਤੇ ਜੇਲ੍ਹਾਂ ਵਿੱਚ ਹੀ ਗੈਂਗਸਟਰਾਂ ਦੀ ਆਪਸੀ ਲੜਾਈ ਵਿੱਚ ਗੈਂਗਸਟਰ ਮਾਰੇ ਜਾ ਰਹੇ ਹਨ,ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸਾਰਾ ਕੁੱਝ ਪਤਾ ਹੋਣ ਦੇ ਬਾਵਜੂਦ ਜੇਲ੍ਹਾਂ ਵਿੱਚ ਸੈਟਲਾਈਟ ਤੇ ਜੈਮਰ ਕਿਉਂ ਨਹੀਂ ਲਾਏ ਗਏ ਹਨ।

ਰੋਡ ਰੇਜ਼ ਕੇਸ ਵਿੱਚ ਇੱਕ ਸਾਲ ਦੀ ਕੈਦ ਕੱਟਣ ਤੋਂ ਬਾਅਦ ਪਰਸੋਂ ਹੀ ਰਿਹਾਅ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੂਸੇਵਾਲਾ ਦੀ ਸਕਿਊਰਟੀ ਵਾਪਸ ਲੈਣਾ ਪੰਜਾਬ ਸਰਕਾਰ ਦੀ ਵੱਡੀ ਗਲਤੀ ਸੀ ਅਤੇ ਉਸਦੇ ਕਤਲ ਤੋਂ ਬਾਅਦ ਮਾਪਿਆਂ ਨੂੰ ਇਨਸਾਫ਼ ਨਾ ਦੇਣਾ ਇਹ ਹੋਰ ਵੱਡੀ ਨਲਾਇਕੀ ਹੈ,ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਾਰੈਂਸ ਬਿਸ਼ਨੋਈ ਵਰਗੇ ਗੈਂਗਸਟਰਾਂ ਨੂੰ ਜੈੱਡ ਪਲੱਸ ਸੁਰੱਖਿਆ (Z Plus Security) ਦਿੱਤੀ ਹੋਈ ਅਤੇ ਉਨ੍ਹਾਂ ਬੁਲਟ ਪਰੂਫ਼ ਗੱਡੀਆਂ ਵਿੱਚ ਪੁਲੀਸ ਦੇ ਵੱਡੇ ਕਾਫ਼ਲੇ ਨਾਲ ਪੰਜਾਬ ਦੇ ਇੱਕ ਤੋਂ ਦੂਜੇ ਸ਼ਹਿਰ ਲਿਜਾਇਆ ਜਾ ਰਿਹਾ ਹੈ।

ਅੱਜ ਮੂਸਾ ਪਿੰਡ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨਾਲ ਲਗਭਗ 2 ਘੰਟੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪ੍ਰੈਸ ਕਾਨਫਰੰਸ ਦੌਰਾਨ ਨਾਲ ਬਿਠਾਇਆ,ਉਨ੍ਹਾਂ ਕਿਹਾ ਕਿ ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਬੜਾ ਵਧੀਆ ਇਨਸਾਨ ਸੀ ਅਤੇ ਉਹ ਕਾਂਗਰਸ ਪਾਰਟੀ ਦਾ ਵਫ਼ਾਦਾਰ ਸਿਪਾਹੀ ਸੀ,ਉਨ੍ਹਾਂ ਕਿਹਾ ਕਿ ਉਹ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਵਿੱਢੀ ਲਹਿਰ ਵਿੱਚ ਮੁਹਰੇ ਹੋਕੇ ਕੰਮ ਕਰਨਗੇ।

LEAVE A REPLY

Please enter your comment!
Please enter your name here